ਸਟੈਂਡ-ਅਪ ਕਾਮੇਡੀਅਨ ਕੁਨਾਲ ਕਾਮਰਾ ਤੀਜੀ ਵਾਰ ਵੀ ਮੁੰਬਈ ਪੁਲੀਸ ਦੇ ਸਾਹਮਣੇ ਪੇਸ਼ ਨਹੀਂ ਹੋਇਆ

ਸਟੈਂਡ-ਅਪ ਕਾਮੇਡੀਅਨ ਕੁਨਾਲ ਕਾਮਰਾ ਮਾਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਖ਼ਿਲਾਫ਼ ਕਥਿਤ ਤੌਰ ’ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿਚ ਸ਼ਨਿੱਚਰਵਾਰ ਨੂੰ ਮੁੰਬਈ ਪੁਲੀਸ ਦੇ ਸਾਹਮਣੇ ਪੇਸ਼ ਨਹੀਂ ਹੋਇਆ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਤੀਜੀ ਵਾਰੀ ਹੈ ਜਦੋਂ ਕਾਮਰਾ ਨੂੰ ਸੰਮਨ ਜਾਰੀ ਕੀਤਾ ਗਿਆ ਸੀ ਪਰ ਉਹ ਪੁਲੀਸ ਦੇ ਸਾਹਮਣੇ ਪੇਸ਼ ਨਹੀਂ ਹੋਇਆ। ਖਾਰ ਪੁਲੀਸ ਨੇ ਇਕ ਪ੍ਰੋਗਰਾਮ ਦੌਰਾਨ ਉਪ ਮੁੱਖ ਮੰਤਰੀ ਖ਼ਿਲਾਫ਼ ਕਥਿਤ ਤੌਰ ’ਤੇ ਇਤਰਾਜ਼ਯੋਗ ਟਿੱਪਣੀ ਕਰਨ ’ਤੇ ਸ਼ਿਵਸੇਨਾ ਦੇ ਵਿਧਾਇਕ ਮੁਰਜੀ ਪਟੇਲ ਦੀ ਸ਼ਿਕਾਇਤ ’ਤੇ ਕਾਮਰਾ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।

ਸ਼ਿਵਸੇਨਾ ਦੇ ਕਰਮਚਾਰੀਆਂ ਨੇ 23 ਮਾਰਚ ਨੂੰ ਉਸ ਸਟੂਡੀਓ ਅਤੇ ਉਸ ਹੋਟਲ ਵਿੱਚ ਤੋੜ-ਭੰਨ ਕੀਤੀ ਸੀ ਜਿਥੇ ਕੁਨਾਲ ਕਾਮਰਾ ਨੇ ਪ੍ਰੋਗਰਾਮ ਕੀਤਾ ਸੀ। ਇਸ ਮਾਮਲੇ ਵਿਚ ਮਦਰਾਸ ਹਾਈ ਕੋਰਟ ਨੇ ਕਾਮਰਾ ਨੂੰ 7 ਅਪ੍ਰੈਲ ਤੱਕ ਅੰਤਰੀਮ ਅਗਾਊਂ ਜ਼ਮਾਨਤ ਦਿੱਤੀ ਹੋਈ ਹੈ।

ਸਾਂਝਾ ਕਰੋ

ਪੜ੍ਹੋ

ਪੰਜਾਬ ਦੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ

ਚੰਡੀਗੜ੍ਹ, 5 ਅਪ੍ਰੈਲ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ...