ਸੈਕਟਰ 41 ਵਿਖੇ ਧੂਮਧਾਮ ਨਾਲ ਮਨਾਈ ਦੁਰਗਾ ਅਸ਼ਟਮੀ ਦਾ ਤਿਉਹਾਰ

ਚੰਡੀਗੜ੍ਹ, 7 ਅਪ੍ਰੈਲ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਚੰਡੀਗੜ੍ਹ ਦੇ ਸੈਕਟਰ 41 ਏ ਵਿਖੇ ਦੁਰਗਾ ਅਸ਼ਟਮੀ ਦਾ ਤਿਉਹਾਰ ਬੜੀ ਧੁਮ ਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਮਾਤਾ ਦਾ ਵਿਸ਼ਾਲ ਦਰਬਾਰ ਸਜਾਇਆ ਗਿਆ ਅਤੇ ਮਾਤਾ ਦੇ ਭਜਨਾ ਦਾ ਗੁਣਗਾਨ ਕਰਕੇ ਸਾਰੇ ਸ਼ਰਧਾਲੂਆਂ ਨੂੰ ਮੰਤਰ ਮੁਗਧ ਕੀਤਾ ਗਿਆ। ਰੰਗ ਬਰਸੇ ਦਰਬਾਰ ਭਜਨ ਤੇ ਸਾਰੇ ਭਗਤ ਝੂਮ ਉਠੇ ਅਤੇ ਮਾਤਾ ਦੇ ਜੈਕਾਰਿਆਂ ਨਾਲ ਪੰਡਾਲ ਗੂੰਜ ਉਠਿਆ। ਇਸ ਮਗਰੋਂ ਕੰਜਕ ਪੂਜਨ ਕਰਕੇ ਮਾਤਾ ਦਾ ਆਸ਼ੀਰਵਾਦ ਹਾਸਿਲ ਕੀਤਾ। ਅੰਤ ਵਿੱਚ ਮਾਤਾ ਦਾ ਭੰਡਾਰਾ ਵੀ ਲਗਾਇਆ ਗਿਆ। ਇਸ ਮੌਕੇ ਆਸ਼ਾ ਜੈਸਵਾਲ, ਸੀਮਾ, ਸੁਕੇਸ਼ਾ, ਕਿਰਨ, ਰੰਜੂ, ਪਾਇਲ, ਰਿਤੂ ਅਤੇ ਹੋਰ ਇਲਾਕਾ ਵਾਸੀ ਮੌਜੂਦ ਰਹੇ। ਇਲਾਕਾ ਨਿਵਾਸੀਆਂ ਨੇ ਲੋਕਾਂ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਸਾਨੂੰ ਆਪਣੇ ਬੱਚਿਆ ਨੂੰ ਧਰਮ ਕਰਮ ਦੇ ਕੰਮਾਂ ਵਿਚ ਜੋੜਨਾ ਚਾਹੀਦਾ ਹੈ ਤਾਂ ਜੋ ਬੱਚੇ ਆਪਣੀਆਂ ਜੜ੍ਹਾਂ ਤੋਂ ਜਾਣੂ ਹੋ ਸਕਣ। ਉਹਨਾਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਆਪਣੇ ਬੱਚਿਆਂ ਨੂੰ ਧਾਰਮਿਕ ਗ੍ਰੰਥਾਂ ਨਾਲ ਜੋੜਨਾ ਚਾਹੀਦਾ ਹੈ, ਜਿਸ ਨਾਲ ਭਵਿੱਖ ਵਿਚ ਉਹ ਇਕ ਚੰਗੇ ਸਮਾਜ ਦੀ ਸਿਰਜਣਾ ਕਰ ਸਕਣ।
ਸਾਂਝਾ ਕਰੋ

ਪੜ੍ਹੋ