ਧਾਲੀਵਾਲ ਨੇ ਹਲਕਾ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਨਾਲੋ ਨਾਲ ਕੀਤਾ ਨਿਪਟਾਰਾ

*ਅਜਨਾਲਾ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ: ਧਾਲੀਵਾਲ
ਅਜਨਾਲਾ, 7 ਅਪ੍ਰੈਲ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਨਾਗਰਿਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਜਮੀਨੀ ਪੱਧਰ ‘ਤੇ ਪਹੁੰਚਾਉਣ ਲਈ ਅਤੇ ਸਮੱਸਿਆਵਾਂ ਦਾ ਉਚਿਤ ਹੱਲ ਕਰਨ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਵਿਖੇ ਵੱਖ-ਵੱਖ ਗ੍ਰਾਮ ਪੰਚਾਇਤਾਂ, ਵਾਰਡ ਨਿਵਾਸੀਆਂ, ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਨਾਲ ਨਾਲੋ ਨਿਪਟਾਰਾ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਮੈਂ ਹਰ ਹਫਤੇ ਅਜਨਾਲਾ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਕਰਨ ਦੀ ਯਤਨ ਕਰਦਾ ਹਾਂ, ਜੇਕਰ ਕਿਸੇ ਦੀ ਕੋਈ ਸਮੱਸਿਆ ਹੋਵੇ ਤਾਂ ਉਹ ਮੇਰੇ ਤੱਕ ਜਰੂਰ ਪਹੁੰਚਾਵੇ, ਤਾਂ ਜੋ ਉਸਦਾ ਹੱਲ ਕੀਤਾ ਜਾ ਸਕੇ। ਸ. ਧਾਲੀਵਾਲ ਨੇ ਦੱਸਿਆ ਕਿ ਹਰੇਕ ਸਰਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲੋਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਉਪਲਬਧ ਕਰਵਾਉਣ ਵਿੱਚ ਬੇਵਜ੍ਹਾ ਦੇਰੀ ਨਾ ਕਰਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਦੇ ਹੋਏ ਵੱਡੀ ਗਿਣਤੀ ਵਿੱਚ ਭਲਾਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ ਜਿਨਾਂ ਨੂੰ ਜਮੀਨੀ ਪੱਧਰ ਉੱਤੇ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਪਰ ਫਿਰ ਵੀ ਜੇਕਰ ਹਲਕੇ ਦਾ ਕੋਈ ਵਸਨੀਕ ਸੁਵਿਧਾਵਾਂ ਹਾਸਲ ਕਰਨ ਵਿੱਚ ਦਿੱਕਤ ਮਹਿਸੂਸ ਕਰਦਾ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ।
ਸਾਂਝਾ ਕਰੋ

ਪੜ੍ਹੋ

ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ ! ਕੇਂਦਰ ਸਰਕਾਰ

ਨਵੀਂ ਦਿੱਲੀ, 8 ਅਪ੍ਰੈਲ – ਕੇਂਦਰ ਸਰਕਾਰ ਨੇ ਆਪਣੇ ਕਰਮਚਾਰੀਆਂ...