ਬਿਜਲੀ ਮੰਤਰੀ ਵੱਲੋਂ 337 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ

ਅੰਮ੍ਰਿਤਸਰ, 7 ਅਪ੍ਰੈਲ – ਸਥਾਨਕ ਡੀਏਵੀ ਕਾਲਜ ਵਿੱਚ ਅੱਜ 66ਵੀਂ ਸਾਲਾਨਾ ਕਨਵੋਕੇਸ਼ਨ ਕੀਤੀ ਗਈ, ਜਿਸ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਮੁੱਖ ਮਹਿਮਾਨ ਅਤੇ ਡਾ. ਪੂਜਾ ਵਿਆਸ ਡਾਇਰੈਕਟਰ ( ਏ ਐਂਡ ਐੱਫ) ਇੰਡੀਅਨ ਕੌਂਸਲ ਆਫ ਫਿਲੋਸੋਫੀਕਲ ਰਿਸਰਚ ਨਵੀਂ ਦਿੱਲੀ ਸ਼ਾਮਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਕਾਲਜ ਦੇ ਪ੍ਰਿੰ. ਡਾ. ਅਮਰਦੀਪ ਗੁਪਤਾ ਨੇ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਪਾਸਆਊਟ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਕਦੇ ਵੀ ਹਾਰ ਨਾ ਮੰਨਣ ਅਤੇ ਆਪਣੇ ਸਾਰੇ ਕੰਮਾਂ ਨੂੰ ਬੜੀ ਮਿਹਨਤ ਤੇ ਲਗਨ ਨਾਲ ਕਰਨ ਅਤੇ ਸਦਾ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ।

ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਡਿਗਰੀ ਲੈਣ ਵਾਲੇ ਵਿਦਿਆਰਥੀਆਂ ਨੂੰ ਚੁਣੌਤੀਆਂ ਅਪਣਾਉਣ, ਨੈਤਿਕ ਕਦਰਾਂ ਕੀਮਤਾਂ ਨੂੰ ਕਾਇਮ ਰੱਖਣ ਦੇ ਨਾਲ-ਨਾਲ ਸਮਾਜ ਵਿੱਚ ਵਧੀਆ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਦੇ ਵੀ ਜ਼ਿੰਦਗੀ ’ਚ ਹਾਰ ਨਹੀਂ ਮੰਨਣੀ ਚਾਹੀਦੀ। ਉਨ੍ਹਾਂ ਨੇ ਵਿਦਿਆਰਥੀ ਵਜੋਂ ਕਾਲਜ ਵਿੱਚ ਬਿਤਾਏ ਆਪਣੇ ਸਮੇਂ ਅਤੇ ਤਜ਼ਰਬੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਅੱਜ ਉਹ ਜਿਸ ਵੀ ਸਥਾਨ ’ਤੇ ਹਨ ਉਸ ਪਿੱਛੇ ਉਨ੍ਹਾਂ ਦੇ ਸਕੂਲ, ਡੀਏਵੀ ਕਾਲਜ ਤੇ ਉਨ੍ਹਾਂ ਦੇ ਅਧਿਆਪਕਾਂ ਦਾ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਾਲਜ ਦੀ ਕਨਵੋਕੇਸ਼ਨ ਦੇ ਮੁੱਖ ਮਹਿਮਾਨ ਬਣਨ ਨਾਲੋਂ ਸੇਵਾਦਾਰ ਬਣਨਾ ਮੇਰੇ ਲਈ ਵੱਡਾ ਸਨਮਾਨ ਹੈ ਜਿੱਥੋਂ ਉਨ੍ਹਾਂ ਬੀਏ ਦੀ ਡਿਗਰੀ ਪ੍ਰਾਪਤ ਕਰਦਿਆਂ ਆਪਣੇ ਯੋਗ ਅਧਿਆਪਕਾ ਕੋਲੋਂ ਬਹੁਤ ਕੁਝ ਸਿੱਖਿਆ ਹੈ।

ਸਾਂਝਾ ਕਰੋ

ਪੜ੍ਹੋ

ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧਾ

ਨਵੀਂ ਦਿੱਲੀ, 7 ਅਪ੍ਰੈਲ – ਕੇਂਦਰੀ ਤੇਲ ਮੰਤਰੀ ਹਰਦੀਪ ਸਿੰਘ...