ਅੱਜ ਪੰਜਾਬ ਤੇ ਚੇਨੱਈ ਦਾ ਹੋਵੇਗਾ ਆਹਮੋ-ਸਾਹਮਣਾ

ਮੁਹਾਲੀ, 8 ਅਪਰੈਲ – ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) 2025 ਦਾ 22ਵਾਂ ਮੈਚ ਪੰਜਾਬ ਕਿੰਗਜ਼ ਅਤੇ ਚੇਨੱਈ ਸੁਪਰ ਕਿੰਗਜ਼ ਵਿਚਾਲੇ ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਵਿੱਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਬਣਾਏ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ’ਚ ਮੰਗਲਵਾਰ ਨੂੰ ਸ਼ਾਮ ਸਾਢੇ ਸੱਤ ਵਜੇ ਖੇਡਿਆ ਜਾਵੇਗਾ। ਇਸ ਮੈਚ ਪ੍ਰਤੀ ਦਰਸ਼ਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਤੀਹ ਹਜ਼ਾਰ ਤੋਂ ਵੱਧ ਦਰਸ਼ਕਾਂ ਦੀ ਸਮਰੱਥਾ ਵਾਲੇ ਸਟੇਡੀਅਮ ਦੀਆਂ ਸਾਰੀਆਂ ਟਿਕਟਾਂ ਵਿਕ ਚੁੱਕੀਆਂ ਹਨ। ਮੁਹਾਲੀ ਪੁਲੀਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਥੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਅੱਜ ਦੋਵਾਂ ਟੀਮਾਂ ਨੇ ਨੈੱਟਸ ਵਿੱਚ ਅਭਿਆਸ ਕੀਤਾ ਅਤੇ ਆਪੋ-ਆਪਣੇ ਕੋਚਾਂ ਨਾਲ ਰਣਨੀਤੀ ਘੜੀ।

ਸਾਂਝਾ ਕਰੋ

ਪੜ੍ਹੋ