ਜਗਜੀਤ ਡੱਲੇਵਾਲ ਦੀ ਸਿਹਤ ਵਿੱਚ ਹੋਇਆ ਸੁਧਾਰ

ਬਰਨਾਲਾ, 8 ਅਪ੍ਰੈਲ – ਪਿਛਲੇ ਦਿਨੀਂ ਬਰਨਾਲਾ ਦੇ ਧਨੌਲਾ ਦੀ ਅਨਾਜ ਮੰਡੀ ਵਿੱਚ ਮਹਾਪੰਚਾਇਤ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ‘ਤੇ ਜਗਜੀਤ ਸਿੰਘ ਡੱਲੇਵਾਲ ਨੇ ਸ਼ਿਰਕਤ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ ਅਤੇ ਉਨ੍ਹਾਂ ਨੂੰ ਬਰਨਾਲਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਸੀ। ਜਿਸ ਤੋਂ ਬਾਅਦ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਅਤੇ ਸੂਬਾ ਕਿਸਾਨ ਆਗੂ ਅਭਿਮੰਨਿਊ ਕੋਹਾੜ ਵੀ ਉੱਥੇ ਮੌਜੂਦ ਹਨ।

ਪੇਟ ਵਿੱਚ ਅਚਾਨਕ ਜ਼ਿਆਦਾ ਦਰਦ ਹੋਣ ਦੀ ਸਮੱਸਿਆ

ਇਸ ਮੌਕੇ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਅਤੇ ਅਭਿਮਨਯੂ ਕੋਹਾੜ ਨੇ ਜਾਣਕਾਰੀ ਦਿੰਦੇ ਦੱਸਿਆ ਕਿ, ‘ਪਿਛਲੇ ਦਿਨੀਂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਬਰਨਾਲਾ ਵਿੱਚ ਐਮਰਜੈਂਸੀ ਦਾਖਲ ਕਰਾਇਆ ਗਿਆ ਸੀ। ਉਨ੍ਹਾਂ ਦੇ ਪੇਟ ਵਿੱਚ ਅਚਾਨਕ ਜ਼ਿਆਦਾ ਦਰਦ ਹੋਣ ਦੀ ਸਮੱਸਿਆ ਨੂੰ ਲੈ ਕੇ ਸਾਰੀ ਰਾਤ ਦਰਦ ਨਾਲ ਜੂਝਦੇ ਰਹੇ। ਅੱਜ ਸਵੇਰੇ 4 ਵਜੇ ਦੇ ਕਰੀਬ ਡਾਕਟਰਾਂ ਵੱਲੋਂ ਉਨਾਂ ਨੂੰ ਇੰਜੈਕਸ਼ਨ ਲਾਏ ਗਏ, ਅਲਟਰਾ ਸਾਊਂਟ ਅਤੇ ਟੈਸਟ ਵੀ ਕੀਤੇ ਜਾ ਰਹੇ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਥੋੜਾ ਜਿਹਾ ਆਰਾਮ ਮਹਿਸੂਸ ਹੋਇਆ ਹੈ ਪਰ ਹਜੇ ਵੀ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।’

ਸਾਂਝਾ ਕਰੋ

ਪੜ੍ਹੋ