
ਚੰਡੀਗੜ੍ਹ, 8 ਅਪ੍ਰੈਲ – ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਲੰਘੀ ਦੇਰ ਰਾਤ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਤੇ ਹਮਲਾ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸ਼ੁਕਲਾ ਨੇ ਕਿਹਾ ਕਿ ਅਸੀਂ ਕਰੀਬ 12 ਘੰਟਿਆਂ ਦੇ ਵਿੱਚ ਹੀ ਕੇਸ ਨੂੰ ਟਰੇਸ ਕਰਕੇ ਸਾਬਕਾ ਮੰਤਰੀ ਦੇ ਘਰ ਤੇ ਹੈਂਡ ਗ੍ਰਨੇਡ ਹਮਲਾ ਕਰਨ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਨੇ ਇਸ ਮਾਮਲੇ ਦਾ ਲਿੰਕ ਲਾਰੇਂਸ ਬਿਸ਼ਨੋਈ ਗਰੁੱਪ ਦੇ ਨਾਲ ਜੋੜਿਆ ਹੈ ਅਤੇ ਦਾਅਵਾ ਕੀਤਾ ਕਿ ਇਸ ਗਰੁੱਪ ਨੇ ਹੀ ਸਾਬਕਾ ਮੰਤਰੀ ਦੇ ਘਰ ਤੇ ਹਮਲਾ ਕਰਵਾਇਆ ਹੈ।