
ਚੰਡੀਗੜ੍ਹ, 8 ਅਪ੍ਰੈਲ – ਸ਼੍ਰੋਮਣੀ ਅਕਾਲੀ ਦਲ (ਐਸ.ਏ.ਡੀ.) ਦੀ ਮੌਜੂਦਾ ਕਾਰਜਕਾਰੀ ਕਮੇਟੀ, ਜੋ ਕਿ ਪੰਜ ਸਾਲ ਪਹਿਲਾਂ ਗਠਿਤ ਕੀਤੀ ਗਈ ਸੀ, ਦੀ ਆਖ਼ਰੀ ਮੀਟਿੰਗ ਅੱਜ ਇਥੇ ਪਾਰਟੀ ਦਫ਼ਤਰ ਵਿੱਚ ਹੋਈ। ਮੀਟਿੰਗ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਪਾਰਟੀ ਦੀ ਲੀਡਰਸ਼ਿਪ ਵੱਲੋਂ ਲਏ ਕੁਝ ਅਹੰਮ ਫੈਸਲੇ ਅਤੇ ਵਿਚਾਰ ਸਾਂਝੇ ਕੀਤੇ। ਡਾ. ਚੀਮਾ ਨੇ ਦੱਸਿਆ ਕਿ ਪਾਰਟੀ ਦੀ ਮੈਂਬਰਸ਼ਿਪ ਡਰਾਈਵ ਬਹੁਤ ਸਫਲ ਰਹੀ, ਜਿਸ ਦੌਰਾਨ 27 ਲੱਖ ਤੋਂ ਵੱਧ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਸਵੇਰੇ 11 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤੀ ਜਾਵੇਗੀ।