
ਨਵੀਂ ਦਿੱਲੀ, 10 ਅਪ੍ਰੈਲ – ਸ੍ਰੀਨਗਰ ਤੋਂ ਉਡਾਣ ਭਰਨ ਵਾਲੇ ਏਅਰ ਇੰਡੀਆ ਐਕਸਪ੍ਰੈੱਸ ਦੇ ਇਕ ਪਾਇਲਟ ਦੀ ਦਿੱਲੀ ਹਵਾਈ ਅੱਡੇ ਉੱਤੇ ਉਤਰਨ ਤੋਂ ਕੁਝ ਦੇਰ ਬਾਅਦ ਸਿਹਤ ਵਿਗੜਨ ਕਰਕੇ ਮੌਤ ਹੋ ਗਈ। ਇਹ ਜਾਣਕਾਰੀ ਇਕ ਸੂਤਰ ਨੇ ਦਿੱਤੀ ਹੈ। ਪਾਇਲਟ, ਜਿਸ ਦੀ ਉਮਰ 30 ਸਾਲ ਦੱਸੀ ਜਾਂਦੀ ਹੈ, ਸ੍ਰੀਨਗਰ ਤੋਂ ਦਿੱਲੀ ਲਈ ਉਡਾਣ ਲੈ ਕੇ ਆਇਆ ਸੀ। ਦਿੱਲੀ ਹਵਾਈ ਅੱਡੇ ’ਤੇ ਉਤਰਨ ਮੌਕੇ ਉਸ ਦੀ ਸਿਹਤ ਠੀਕ ਨਹੀਂ ਸੀ। ਸੂਤਰ ਨੇ ਕਿਹਾ ਕਿ ਪਾਇਲਟ ਨੂੰ ਫੌਰੀ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ। ਏਅਰਲਾਈਨ ਦੇ ਬੁਲਾਰੇ ਨੇ ਵੀਰਵਾਰ ਨੂੰ ਇੱਕ ਬਿਆਨ ਵਿੱਚ ਕਿਹਾ, ‘‘ਸਾਨੂੰ ਆਪਣੇ ਇਕ ਸਾਥੀ ਦੀ ਮੌਤ ਦਾ ਬੇਹੱਦ ਦੁੱਖ ਹੈ…।’’ ਹੋਰ ਵੇਰਵਿਆਂ ਦਾ ਪਤਾ ਨਹੀਂ ਲੱਗ ਸਕਿਆ।