ਧਾਰ ਜ਼ਿਲ੍ਹੇ ’ਚ ਪਾਈਪ ਬਣਾਉਣ ਵਾਲੀ ਫ਼ੈਕਟਰੀ ਵਿੱਚ ਲੱਗੀ ਭਿਆਨਕ ਅੱਗ

ਮੱਧ ਪ੍ਰਦੇਸ਼, 11 ਅਪ੍ਰੈਲ – ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ’ਚ ਸ਼ੁਕਰਵਾਰ ਤੜਕੇ ਇਕ ਪੀਵੀਸੀ ਪਾਈਪ ਬਣਾਉਣ ਵਾਲੀ ਫ਼ੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੀਥਮਪੁਰ ਇੰਡਸਟਰੀਅਲ ਏਰੀਆ ਦੇ ਸੈਕਟਰ 3 ’ਚ ਸਥਿਤ ਯੂਨਿਟ ਵਿੱਚ ਲੱਗੀ ਅੱਗ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ।

ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਹਾਦਸੇ ਵਾਲੀ ਥਾਂ ਤੋਂ ਉੱਠ ਰਿਹਾ ਧੂੰਆਂ ਕਈ ਕਿਲੋਮੀਟਰ ਦੂਰ ਤੋਂ ਦਿਖਾਈ ਦੇ ਰਿਹਾ ਹੈ। ਸੂਚਨਾ ਮਿਲਣ ਤੋਂ ਬਾਅਦ, ਅਧਿਕਾਰੀਆਂ ਨੇ ਉਦਯੋਗਿਕ ਖੇਤਰ ਵਿੱਚ ਅੱਗ ਬੁਝਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ। ਪੀਥਮਪੁਰ ਨਗਰਪਾਲਿਕਾ ਦੇ ਮੁੱਖ ਨਗਰਪਾਲਿਕਾ ਅਧਿਕਾਰੀ ਰਿਸ਼ੀਕਾਂਤ ਸ਼ੁਕਲਾ ਨੇ ਦੱਸਿਆ ਕਿ ਇੱਕ ਪੀਵੀਸੀ ਪਾਈਪ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗ ਗਈ। ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਸਾਂਝਾ ਕਰੋ

ਪੜ੍ਹੋ