ਵਕਫ ਸੋਧ ਕਾਨੂੰਨ ਖਿਲਾਫ ਸੁਣਵਾਈ 16 ਨੂੰ

ਨਵੀਂ ਦਿੱਲੀ, 11 ਅਪ੍ਰੈਲ – ਚੀਫ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੀ ਬੈਂਚ ਵਕਫ ਸੋਧ ਐਕਟ 2025 ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ’ਤੇ 16 ਅਪਰੈਲ ਨੂੰ ਸੁਣਵਾਈ ਕਰੇਗੀ। ਬੈਂਚ ਵਿੱਚ ਚੀਫ ਜਸਟਿਸ ਤੋਂ ਇਲਾਵਾ ਜਸਟਿਸ ਸੰਜੈ ਕੁਮਾਰ ਤੇ ਜਸਟਿਸ ਕੇ ਵੀ ਵਿਸ਼ਵਨਾਥਨ ਸ਼ਾਮਲ ਹੋਣਗੇ। ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਇਸ ਮਾਮਲੇ ਵਿੱਚ ਕੈਵੀਏਟ ਦਾਖਲ ਕਰਕੇ ਕੋਈ ਵੀ ਫੈਸਲਾ ਸੁਣਾਏ ਜਾਣ ਤੋਂ ਪਹਿਲਾਂ ਉਸ ਦਾ ਪੱਖ ਸੁਣੇ ਜਾਣ ਦੀ ਮੰਗ ਕੀਤੀ ਸੀ। ਕੈਵੀਏਟ ਇੱਕ ਧਿਰ ਵੱਲੋਂ ਹਾਈ ਕੋਰਟ ਤੇ ਸੁਪਰੀਮ ਕੋਰਟ ਵਿੱਚ ਦਾਖ਼ਲ ਕੀਤੀ ਜਾਂਦੀ ਹੈ, ਤਾਂ ਕਿ ਕੋਈ ਵੀ ਫੈਸਲਾ ਸੁਣਾਏ ਜਾਣ ਤੋਂ ਪਹਿਲਾਂ ਉਸ ਦਾ ਪੱਖ ਜ਼ਰੂਰ ਸੁਣਿਆ ਜਾਵੇ। ਨਵੇਂ ਕਾਨੂੰਨ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ 10 ਤੋਂ ਵੱਧ ਪਟੀਸ਼ਨਾਂ ਸੁਪਰੀਮ ਕੋਰਟ ਵਿੱਚ ਦਾਖਲ ਕੀਤੀਆਂ ਗਈਆਂ ਹਨ।

ਸਾਂਝਾ ਕਰੋ

ਪੜ੍ਹੋ