ਸਿਹਤ ਵਿਭਾਗ ਆਊਟਸੋਰਸ/ਕੱਚੇ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹਾਂ ਨਾ ਮਿਲਣ ਕਾਰਨ ਕਰਮਚਾਰੀਆਂ ‘ਚ ਭਾਰੀ ਰੋਸ

ਮਾਨਸਾ 11 ਅਪ੍ਰੈਲ – ਇੱਕ ਪਾਸੇ ਤਾਂ ਪੰਜਾਬ ਸਰਕਾਰ ਆਊਟਸੋਰਸ/ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਝੂਠੇ ਦਾਅਵੇ ਕਰਦੀ ਆ ਰਹੀ ਹੈ ਦੂਜੇ ਪਾਸੇ ਸਿਹਤ ਵਿਭਾਗ ਅਧੀਨ ਕੰਮ ਕਰਦੇ ਆਊਟਸੋਰਸ/ਕੱਚੇ ਮੁਲਾਜਮਾਂ ਨੂੰ ਹਰ ਵਾਰ ਤਨਖਾਹ ਦੋ-ਦੋ ਮਹੀਨੇ ਲੇਟ ਮਿਲਦੀ ਹੈ ਕਿਉਂਕਿ ਆਊਟਸੋਰਸ ਏਜੰਸੀ ਦੇ ਅਧਿਕਾਰੀਆਂ ਦੇ ਦੱਸਣ ਅਨੁਸਾਰ ਐਨ.ਐਚ ਐਮ ਪੰਜਾਬ ਚੰਡੀਗੜ ਦੇ ਵਿੱਤ ਵਿਭਾਗ ਵੱਲੋਂ ਹਰ ਮਹੀਨੇ ਤਨਖਾਹਾਂ ਲਈ ਫੰਡ ਬਹੁਤ ਜਿਆਦਾ ਲੇਟ ਦੋ-ਦੋ ਮਹੀਨੇ ਬੀਤਣ ਦੇ ਬਾਅਦ ਜਾਰੀ ਕੀਤਾ ਜਾਂਦਾ ਹੈ ਜਿਸ ਕਰਕੇ ਬਹੁਤ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਆਊਟਸੋਰਸ/ਕੱਚੇ ਕਰਮਚਾਰੀਆਂ ਨੂੰ ਤਨਖਾਹਾਂ ਲੇਟ ਮਿਲਣ ਕਾਰਨ ਘਰ ਦਾ ਗੁਜਾਰਾ ਚਲਾਉਣ ਲਈ ਭਾਰੀ ਮੁਸ਼ਕਿਲ ਪੇਸ਼ ਆਉਂਦੀ ਹੈ। ਇਸ ਕਰਕੇ ਸਾਰੇ ਆਊਟਸੋਰਸ/ਕੱਚੇ ਕਰਮਚਾਰੀ ਭਾਰੀ ਮਾਨਸਿਕ ਤਣਾਅ ਦਾ ਸਾਹਮਣਾ ਕਰ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿ੍ਸ਼ਨ ਜਿੰਦਲ ਜਿਲਾ ਪ੍ਰਧਾਨ ਆਊਟਸੋਰਸ/ਕੱਚੇ ਇੰਪਲਾਇਜ ਯੂਨੀਅਨ ਸਿਹਤ ਵਿਭਾਗ ਮਾਨਸਾ ਨੇ ਕਿਹਾ ਕਿ ਅਜੇ ਤੱਕ ਮਹੀਨਾ ਫਰਵਰੀ ਅਤੇ ਮਾਰਚ,2025 ਦੀ ਤਨਖਾਹ ਅਜੇ ਤੱਕ ਨਹੀਂ ਮਿਲੀ ਹੈ,ਇਸ ਮੌਕੇ ਹਰਜਿੰਦਰ ਸਿੰਘ ਝੁਨੀਰ ਸੂਬਾਈ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਨੇ ਆਊਟਸੋਰਸ/ਕੱਚੇ ਕਰਮਚਾਰੀਆਂ ਨੂੰ ਪਿਛਲੀਆਂ ਸਰਕਾਰਾਂ ਵਾਂਗ ਹੀ ਰੱਝ ਕੇ ਅਣਗੌਲਿਆਂ ਕੀਤਾ ਹੈ ਅਤੇ ਮੋਜੂਦਾ ਸਰਕਾਰ ਦੀ ਨੀਤੀਆਂ ਨੇ ਆਊਟਸੋਰਸ/ਕੱਚੇ ਕਰਮਚਾਰੀਆਂ ਨੂੰ ਭੁੱਖਮਰੀ ਦਾ ਸ਼ਿਕਾਰ ਬਣਾ ਦਿੱਤਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਊਟਸੋਰਸ/ਕੱਚੇ ਕਰਮਚਾਰੀਆਂ ਨੂੰ ਵਿਭਾਗ ਅਧੀਨ ਲਿਆ ਕੇ ਪੱਕੇ ਕਰਨਾ ਤਾਂ ਦੂਰ ਦੀ ਗੱਲ ਹੈ ਬਲਕਿ ਸਰਕਾਰ ਸਮੇਂ ਸਿਰ ਤਨਖਾਹਾਂ ਦੇਣ ਤੋਂ ਅਸਮਰੱਥ ਜਾਪਦੀ ਹੈ।

ਸਾਂਝਾ ਕਰੋ

ਪੜ੍ਹੋ

ਨਜ਼ਮ/ਸੁਪਨ ਕਥਾ/ਹੂਬ ਨਾਥ

*ਸੁਪਨ ਕਥਾ* *ਪਤਾ ਨਹੀਂ* *ਜਾਗ ਰਿਹਾ ਹਾਂ* *ਜਾਂ* *ਚੱਲ ਰਿਹਾ...