ਪੰਜਾਬ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਖੁਸ਼ਖਬਰੀ!

ਚੰਡੀਗੜ੍ਹ, 11 ਅਪ੍ਰੈਲ – ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਮਦਦ ਪ੍ਰਾਪਤ ਸਕੂਲਾਂ ਦੇ ਕਰਮਚਾਰੀਆਂ ਲਈ ਇੱਕ ਮਹੱਤਵਪੂਰਣ ਫ਼ੈਸਲਾ ਲਿਆ ਹੈ। ਇਸ ਤਹਿਤ ਸਰਕਾਰ ਨੇ 6ਵੇਂ ਵੇਤਨ ਕਮਿਸ਼ਨ (PPC), ਯੂਜੀਸੀ ਅਤੇ ਏਆਈਸੀਟੀਈ ਦੇ ਸਕੇਲਾਂ ਦੇ ਅਧਾਰ ‘ਤੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਸੋਧਿਆ ਹੋਇਆ ਤਨਖਾਹ, ਪੈਨਸ਼ਨ, ਛੁੱਟੀਆਂ ਦੀ ਨਕਦ ਅਦਾਈਗੀ ਅਤੇ ਗਰੇਚੁਟੀ ਦੇ ਬਕਾਏ ਦੀ ਅਦਾਇਗੀ ਕਰਨ ਦਾ ਫ਼ੈਸਲਾ ਕੀਤਾ ਹੈ।

ਇਹ ਵਾਲੇ ਕਰਮਚਾਰੀਆਂ ਨੂੰ ਮਿਲੇਗਾ ਫਾਇਦਾ

ਪੰਜਾਬ ਸਰਕਾਰ ਦੇ ਵਿਤ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਮੁਤਾਬਕ, ਬਕਾਇਆ ਰਕਮ 1 ਜਨਵਰੀ 2016 ਤੋਂ 30 ਜੂਨ 2021 ਤੱਕ ਦੀ ਮਿਆਦ ਲਈ ਜਾਰੀ ਕੀਤੀ ਜਾਵੇਗੀ। ਇਹ ਫ਼ੈਸਲਾ 13 ਫਰਵਰੀ 2025 ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ‘ਚ ਮਨਜ਼ੂਰ ਹੋਣ ਤੋਂ ਬਾਅਦ ਲਿਆ ਗਿਆ ਹੈ ਅਤੇ ਇਹ 18 ਫਰਵਰੀ ਨੂੰ ਜਾਰੀ ਕੀਤੇ ਗਏ ਹੁਕਮਾਂ ਦੇ ਅਧੀਨ ਹੈ। ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦਾ ਲਾਭ ਪਸ਼ੂਪਾਲਣ, ਤਕਨੀਕੀ ਸਿੱਖਿਆ, ਖੇਤੀਬਾੜੀ, ਸਕੂਲੀ ਸਿੱਖਿਆ, ਉੱਚ ਸਿੱਖਿਆ ਅਤੇ ਭਾਸ਼ਾ ਵਿਭਾਗਾਂ ਦੇ ਅਧੀਨ ਸਰਕਾਰੀ ਮਦਦ ਪ੍ਰਾਪਤ ਸਿੱਖਿਆ ਸੰਸਥਾਵਾਂ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲੇਗਾ।

ਸਾਂਝਾ ਕਰੋ

ਪੜ੍ਹੋ

ਨਜ਼ਮ/ਸੁਪਨ ਕਥਾ/ਹੂਬ ਨਾਥ

*ਸੁਪਨ ਕਥਾ* *ਪਤਾ ਨਹੀਂ* *ਜਾਗ ਰਿਹਾ ਹਾਂ* *ਜਾਂ* *ਚੱਲ ਰਿਹਾ...