ਬਾਬਾ ਸਾਹਿਬ ਡਾ. ਅੰਬੇਡਕਰ ਦੇ ਸੰਘਰਸ਼ ਦੁਨੀਆ ਨੂੰ ਪ੍ਰੇਰਣਾ ਦਿੰਦੇ ਰਹਿਣਗੇ – ਤੇਜਪਾਲ ਬਸਰਾ


* ਸਰਬ ਨੌਜਵਾਨ ਸਭਾ ਨੇ ਕੇਕ ਕੱਟ ਕੇ ਮਨਾਇਆ ਡਾ. ਅੰਬੇਡਕਰ ਦਾ ਜਨਮ ਦਿਵਸ
* ਬੁਲਾਰਿਆਂ ਨੇ ਦੇਸ਼ ਦੀ ਵੰਡ ਨੂੰ ਲੈ ਕੇ ਬਾਬਾ ਸਾਹਿਬ ਦੀ ਦੂਰਦਰਸ਼ੀ ਸੋਚ ਨੂੰ ਸਰਾਹਿਆ
ਫਗਵਾੜਾ, 12 ਅਪ੍ਰੈਲ (ਏ.ਡੀ.ਪੀ ਨਿਊਜ਼) – ਸਰਬ ਨੌਜਵਾਨ ਸਭਾ (ਰਜਿ:) ਫਗਵਾੜਾ ਅਤੇ ਸਰਬ ਨੌਜਵਾਨ ਵੈਲਫੇਅਰ ਸੁਸਾਇਟੀ ਵਲੋਂ ਸਾਂਝਾ ਉਪਰਾਲਾ ਕਰਦੇ ਹੋਏ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਸਥਾਨਕ ਸਕੀਮ ਨੰਬਰ 3 ਹੁਸ਼ਿਆਰਪੁਰ ਰੋਡ ਵਿਖੇ ਸੋਸਵਾ ਪੰਜਾਬ ਦੇ ਸਹਿਯੋਗ ਨਾਲ ਸੰਚਾਲਿਤ ਵੋਕੈਸ਼ਨਲ ਸੈਂਟਰ ‘ਚ ਕੀਤਾ ਗਿਆ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਆਯੋਜਿਤ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਨਗਰ ਨਿਗਮ ਫਗਵਾੜਾ ਦੇ ਸੀਨੀਅਰ ਡਿਪਟੀ ਮੇਅਰ ਤੇਜਪਾਲ ਬਸਰਾ ਨੇ ਸ਼ਿਰਕਤ ਕੀਤੀ। ਜਦਕਿ ਵਿਸ਼ੇਸ਼ ਮਹਿਮਾਨਾਂ ਵਜੋਂ ਕਸ਼ਮੀਰ ਸਿੰਘ ਮੱਲ੍ਹੀ ਚੇਅਰਮੈਨ ਨਗਰ ਸੁਧਾਰ ਟਰੱਸਟ ਫਗਵਾੜਾ ਅਤੇ ਟਰੱਸਟੀ ਮੈਂਬਰ ਸੰਤੋਸ਼ ਕੁਮਾਰ ਗੋਗੀ, ਤਵਿੰਦਰ ਰਾਮ ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ, ਸਮਾਜ ਸੇਵਕ ਬੀ.ਆਰ. ਕਟਾਰੀਆ ਯੂ.ਕੇ. ਤੋਂ ਇਲਾਵਾ ਨਰੇਸ਼ ਕੋਹਲੀ ਰਿਟਾ. ਹੈਡਮਾਸਟਰ ਸ਼ਾਮਲ ਹੋਏ। ਪ੍ਰਮੁੱਖ ਸ਼ਖਸੀਅਤਾਂ ਨੇ ਡਾ. ਅੰਬੇਡਕਰ ਦੀ ਤਸਵੀਰ ‘ਤੇ ਫੁੱਲਮਾਲਾਵਾਂ ਭੇਂਟ ਕੀਤੀਆਂ ਅਤੇ ਜਨਮ ਦਿਨ ਦਾ ਕੇਕ ਕੱਟਿਆ। ਸਮਾਗਮ ਦੌਰਾਨ ਬੁਲਾਰਿਆਂ ਨੇ ਡਾ. ਅੰਬੇਡਕਰ ਦੀ ਸੰਖੇਪ ਜੀਵਨੀ ਬਾਰੇ ਚਾਨਣਾ ਪਾਇਆ। ਨਾਲ ਹੀ ਉਹਨਾਂ ਦੇ ਸੰਘਰਸ਼ਾਂ, ਧਾਰਮਿਕ ਅਧਾਰ ਤੇ ਦੇਸ਼ ਦੀ ਵੰਡ ਨੂੰ ਲੈ ਕੇ ਉਹਨਾਂ ਦੇ ਦੂਰਦਰਸ਼ੀ ਵਿਚਾਰਾਂ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਣ ‘ਚ ਡਾ. ਅੰਬੇਡਕਰ ਦੇ ਯੋਗਦਾਨ ਦਾ ਜਿਕਰ ਕੀਤਾ। ਮੁੱਖ ਮਹਿਮਾਨ ਤੇਜਪਾਲ ਬਸਰਾ ਨੇ ਕਿਹਾ ਕਿ ਡਾ. ਅੰਬੇਡਕਰ ਨੂੰ ਆਪਣੇ ਜੀਵਨ ਵਿਚ ਬਹੁਤ ਸਾਰੀਆਂ ਕਠਿਨਾਈਆਂ ਦਾ ਸਾਹਮਣਾ ਕਰਨਾ ਪਿਆ। ਉਹਨਾਂ ਲੋਕਾਂ ਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਫਰਜ਼ਾਂ ਦੇ ਬਾਰ ਵੀ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਸਮੂਹ ਸਮਾਜ ਨੂੰ ਡਾ. ਅੰਬੇਡਕਰ ਦੇ ਸੰਦੇਸ਼ ਪੜ੍ਹੋ-ਜੁੜੋ ਅਤੇ ਸੰਘਰਸ਼ ਕਰੋ ‘ਤੇ ਅਮਲ ਕਰਨ ਦਾ ਸੱਦਾ ਦਿੱਤਾ। ਸਮਾਗਮ ਦੌਰਾਨ ਕਵੀ ਦਵਿੰਦਰ ਜੱਸਲ ਅਤੇ ਸੁਖਦੇਵ ਗੰਢਵਾਂ, ਵਲੋਂ ਕਵਿਤਾਵਾਂ ਰਾਹੀਂ ਬਾਬਾ ਸਾਹਿਬ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਸਭਾ ਵਲੋਂ ਪ੍ਰਮੁਖ ਸ਼ਖਸੀਅਤਾਂ ਨੂੰ ਸਨਮਾਨਤ ਕੀਤਾ ਗਿਆ। ਸਟੇਜ ਦੀ ਸੇਵਾ ਰਵਿੰਦਰ ਸਿੰਘ ਰਾਏ ਨੇ ਬਾਖੂਬੀ ਨਿਭਾਈ। ਸਮਾਗਮ ਦਾ ਅੰਤ ਬਾਬਾ ਸਾਹਿਬ ਦੇ ਜਨਮ ਦਿਨ ਦੀ ਖੁਸ਼ੀ ਵਿਚ ਲੱਡੂ ਵੰਡ ਕੇ ਕੀਤਾ ਗਿਆ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਸਮੂਹ ਪਤਵੰਤਿਆਂ ਦਾ ਪਹੁੰਚਣ ਅਤੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਸਭਾ ਦੇ ਜਨਰਲ ਸਕੱਤਰ ਡਾ. ਵਿਜੇ ਕੁਮਾਰ, ਸਮਾਜ ਸੇਵਕ ਮਦਨ ਲਾਲ ਕੋਰੋਟਨਿਆ, ਮੈਡਮ ਤਨੂੰ, ਮੈਡਮ ਸਪਨਾ ਸ਼ਾਰਦਾ, ਮੈਡਮ ਆਸ਼ੂ ਬੱਗਾ, ਮੈਡਮ ਨਵਜੋਤ ਕੌਰ, ਮੈਡਮ ਗੁਰਜੀਤ ਕੌਰ, ਵਿੱਕੀ ਸਿੰਘ, ਅਸ਼ੋਕ ਸ਼ਰਮਾ, ਰਮਨ ਨਹਿਰਾ, ਸ਼ੁਭਮ ਸ਼ਰਮਾ, ਅਮਰਿੰਦਰ ਸੈਣੀ ਬਲਾਕ ਪ੍ਰਧਾਨ, ਗੁਰਸ਼ਰਨ ਬਾਸੀ, ਸਿਮਰਨ, ਅਮਨਪ੍ਰੀਤ, ਕੋਮਲ, ਹਰਮਨ, ਕਿਰਨ, ਮਮਤਾ, ਹਰਮੀਨ, ਅੰਜਲੀ ਕੁਮਾਰੀ, ਪ੍ਰਿਯੰਕਾ, ਹਰਪ੍ਰੀਤ, ਨੀਰਜ, ਸਨੇਹਾ, ਜਸਪ੍ਰੀਤ, ਪ੍ਰਿਆ, ਰੀਤਾ, ਨੇਹਾ, ਰਿੰਪੀ ਰਾਣੀ, ਸੁਰਜੀਤ, ਖੁਸ਼ੀ, ਰਜਨੀ, ਜਸਪ੍ਰੀਤ ਕੌਰ, ਸਨੇਹਾ, ਈਸ਼ਾ, ਮੁਸਕਾਨ ਸ਼ਰਮਾ, ਆਰਤੀ, ਸਲੋਨੀ ਯਾਦਵ, ਕੌਸ਼ਲਿਆ, ਰੋਸ਼ਨੀ, ਪਿੰਕੀ, ਗੁਰਪ੍ਰੀਤ ਕੌਰ, ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਨੇਹਾ, ਜਸ਼ਨਪ੍ਰੀਤ, ਹਰਪ੍ਰੀਤ, ਨਿਸ਼ਾ, ਮਨਰਾਜ, ਭਾਵਨਾ, ਕਮਲ, ਗੁਰਪ੍ਰੀਤ ਕੌਰ, ਰਮਨਦੀਪ, ਜਯੋਤੀ, ਰੇਨੁਕਾ, ਗੁਰਜੀਤ, ਮਹਿਕ, ਸੋਨਿਆ, ਬਲਜੀਤ, ਜੈਸਮੀਨ ਆਦਿ ਹਾਜ਼ਰ ਸਨ।
ਤਸਵੀਰ ਸਮੇਤ।
ਸਾਂਝਾ ਕਰੋ

ਪੜ੍ਹੋ