ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਜਲਿਆਂਵਾਲਾ ਬਾਗ ਪਹੁੰਚ ਕੇ ਕੀਤਾ ਸ਼ਹੀਦਾਂ ਨੂੰ ਯਾਦ

ਜਲਿਆਂ ਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਫੁੱਲ ਮਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ । ਨਾਲ ਹਨ ਸੈਕਟਰੀ ਸ਼੍ਰੀ ਮੁਖਰਜੀ।

ਅੰਮ੍ਰਿਤਸਰ 13 ਅਪ੍ਰੈਲ(ਗਿਆਨ ਸਿੰਘ/ਏ ਡੀ ਪੀ ਨਿਊਜ) ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਲਿਆਂਵਾਲਾ ਬਾਗ ਸਾਕੇ ਦੀ 106ਵੀਂ ਵਰੇਗੰਢ ਮੌਕੇ ਜਲਿਆਂਵਾਲਾ ਬਾਗ ਪਹੁੰਚ ਕੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਟ ਕੀਤੇ। ਉਹਨਾਂ ਨੇ ਸ਼ਹੀਦਾਂ ਦੀ ਯਾਦ ਵਿੱਚ ਬਣੀ ਯਾਦਗਾਰ ਅਤੇ ਖੂਹ ਜਿਸ ਵਿੱਚ ਕਈ ਲੋਕ ਜ਼ਿੰਦਾ ਮਾਰੇ ਗਏ ਸਨ, ਵਿਖੇ ਫੁੱਲ ਮਾਲਾ ਚੜਾ ਕੇ ਸ਼ਹੀਦਾਂ ਨੂੰ ਯਾਦ ਕੀਤਾ ।
ਉਸ ਦਿਨ ਨੂੰ ਯਾਦ ਕਰਕੇ ਭਾਵੁਕ ਹੋਏ ਡਿਪਟੀ ਕਮਿਸ਼ਨਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਮਨੁੱਖਤਾ ਦੇ ਇਤਿਹਾਸ ਦਾ ਘਿਨਾਉਣਾ ਸਾਕਾ ਸੀ, ਜਦੋਂ ਮੌਕੇ ਦੀ ਅੰਗਰੇਜ਼ ਹਕੂਮਤ ਨੇ ਨਿਹੱਥੇ ਲੋਕਾਂ ਉੱਤੇ ਗੋਲੀਆਂ ਚਲਾ ਕੇ ਅਨੇਕਾਂ ਲੋਕਾਂ ਨੂੰ ਮੌਤ ਤੇ ਘਾਟ ਉਤਾਰ ਦਿੱਤਾ। ਉਹਨਾਂ ਕਿਹਾ ਕਿ ਇਹ ਲੋਕ ਵਿਸਾਖੀ ਦੇ ਮੌਕੇ ਉੱਤੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਏ ਸਨ ਪਰ ਜਾਬਰ ਹਕੂਮਤ ਨੇ ਗੋਲੀਆਂ ਚਲਾ ਕੇ ਜਲਿਆਂ ਵਾਲਾ ਬਾਗ ਲਾਸ਼ਾਂ ਨਾਲ ਭਰ ਦਿੱਤਾ। ਉਹਨਾਂ ਕਿਹਾ ਕਿ ਇਸ ਸਾਕੇ ਵਿੱਚ ਹਰੇਕ ਉਮਰ ਵਰਗ ਅਤੇ ਹਰੇਕ ਭਾਈਚਾਰੇ ਦੇ ਜਵਾਨ, ਬੱਚੇ , ਔਰਤਾਂ, ਬਜ਼ੁਰਗ ਸ਼ਹੀਦ ਹੋਏ।
ਉਹਨਾਂ ਕਿਹਾ ਕਿ ਇੰਨਾ ਸ਼ਹੀਦਾਂ ਦੀਆਂ ਕੁਰਬਾਨੀਆਂ ਨੇ ਦੇਸ਼ ਵਿੱਚ ਅੰਗਰੇਜ਼ ਹਕੂਮਤ ਵਿਰੁੱਧ ਵੱਡਾ ਰੋਸ ਪੈਦਾ ਕਰ ਦਿੱਤਾ ਅਤੇ ਸਾਰੇ ਦੇਸ਼ ਵਿੱਚ ਆਜ਼ਾਦੀ ਨੂੰ ਲੈ ਕੇ ਸੰਘਰਸ਼ ਹੋਰ ਤੇਜ਼ ਹੋ ਗਿਆ । ਸ਼ਹੀਦ ਊਧਮ ਸਿੰਘ ਨੇ ਜਲਿਆਂ ਵਾਲੇ ਬਾਗ ਦੇ ਜ਼ਿੰਮੇਵਾਰ ਅਧਿਕਾਰੀ ਨੂੰ ਲੰਡਨ ਜਾ ਕੇ ਮੌਤ ਦੀ ਸਜ਼ਾ ਦੇ ਕੇ ਸ਼ਹੀਦਾਂ ਦੇ ਖੂਨ ਦਾ ਬਦਲਾ ਲੈ ਲਿਆ ਅਤੇ ਅੰਗਰੇਜ਼ਾਂ ਵਿਰੁੱਧ ਉੱਠੇ ਭਾਰਤੀਆਂ ਦੇ ਰੋਹ ਦੇ ਸਿੱਟੇ ਵਜੋਂ 1947 ਵਿੱਚ ਦੇਸ਼ ਨੂੰ ਆਜ਼ਾਦੀ ਮਿਲ ਗਈ । ਉਹਨਾਂ ਕਿਹਾ ਕਿ ਅੱਜ ਵੀ ਇਸ ਸਥਾਨ ਤੇ ਆ ਕੇ ਮਨ ਭਰ ਆਉਂਦਾ ਹੈ। ਉਹਨਾਂ ਕਿਹਾ ਕਿ ਆਪਣੇ ਬੱਚਿਆਂ ਨੂੰ ਸਾਡੇ ਵਡੇਰਿਆਂ ਦੀਆਂ ਅਜਿਹੀਆਂ ਕੁਰਬਾਨੀਆਂ ਤੋਂ ਜਾਣੂੰ ਕਰਵਾਉਣਾ ਸਾਡਾ ਫਰਜ਼ ਹੈ।

 

ਸਾਂਝਾ ਕਰੋ

ਪੜ੍ਹੋ

ਕਿਸਾਨਾਂ ਨੂੰ ਬਿਜਲੀ ਬਿੱਲ ਤੋਂ ਮਿਲੇਗੀ ਰਾਹਤ

ਚੰਡੀਗੜ੍ਹ, 15 ਅਪ੍ਰੈਲ – ਕਿਸਾਨਾਂ ਕੋਲ ਹੁਣ ਆਪਣੀ ਜ਼ਮੀਨ ‘ਤੇ...