
ਅੰਮ੍ਰਿਤਸਰ, 14 ਅਪ੍ਰੈਲ – ਕੈਬਨਿਟ ਮੰਤਰੀ ਹਰਜੋਤ ਬੈਂਸ ਦੀ ਜਥੇਦਾਰ ਗੜਗੱਜ ਨਾਲ ਮੁਲਾਕਾਤ ਕੀਤੀ। ਵਿਸਾਖੀ ਮੌਕੇ ਗੁਰੂ ਘਰ ਨਤਮਸਤਕ ਹੋਏ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਨਮਾਨ ਦੌਰਾਨ ਜਥੇਦਾਰ ਨੇ ਮੰਤਰੀ ਅੱਗੇ ਚੁੱਕਿਆ ਸੜਕ ਦਾ ਮੁੱਦਾ, ਸਿੱਖ ਮਸਲਿਆਂ ਨੂੰ ਹੱਲ ਕਰਨ ਲਈ ਸਹਿਯੋਗ ਦੀ ਮੰਗ ਕੀਤੀ।
ਜਥੇਦਾਰ ਗੜਗੱਜ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਸਰਦਾਰ ਬੈਂਸ ਆਪਣੇ ਆਪ ਨੂੰ ਪੰਥ ਦਾ ਹਿੱਸਾ ਸਮਝਦੇ ਹਨ ਪਰ ਜਿਹੜੀ ਗੱਲ ਉਨ੍ਹਾਂ ਨੇ ਵਿਧਾਨ ਸਭਾ ਵਿਚ ਕੀਤੀ ਹੈ ਇਹ ਸਿੱਖਾਂ ਦਾ ਅੰਦਰੂਨੀ ਮਾਮਲਾ ਹੈ ਅਤੇ ਇਸ ਨੂੰ ਖ਼ਾਲਸਾ ਪੰਥ ਆਪ ਤੈਅ ਕਰੇਗਾ ਨਾ ਕਿ ਪੰਜਾਬ ਦੀ ਵਿਧਾਨ ਸਭਾ ਤੈਅ ਕਰੇਗੀ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬਾਨ ਦੇ ਵਿਧੀ ਵਿਧਾਨ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਿਬ ਨੇ ਪਹਿਲਾਂ ਹੀ ਸਿੱਖ ਸੰਗਤ ਤੇ ਜਥੇਬੰਦੀਆਂ ਤੋਂ ਸੁਝਾਅ ਮੰਗੇ ਹੋਏ ਹਨ।