
ਨਵੀਂ ਦਿੱਲੀ, 14 ਅਪ੍ਰੈਲ – ਕਦੇ ਹੀਰਿਆਂ ਦੇ ਵਪਾਰ ਨਾਲ ਆਪਣੀ ਕਿਸਮਤ ਚਮਕਾਉਣ ਵਾਲੇ ਅਤੇ ਪੂਰੀ ਦੁਨਿਆ ‘ਚ ਆਪਣਾ ਨਾਮ ਬਣਾਉਣ ਵਾਲੇ ਮੇਹੁਲ ਚੌਕਸੀ ਅੱਜ ਮੁੜ ਤੋਂ ਹਰ ਪਾਸੇ ਛਾਏ ਹੋਇਆ ਹੈ। ਇਸ ਦਾ ਕਾਰਨ ਹੈ ਉਸ ਦੀ ਗ੍ਰਿਫ਼ਤਾਰੀ। ਜੀ ਹਾਂ ਤੁਸੀਂ ਬਿਲਕੁਲ ਠੀਕ ਪੜ੍ਹ ਰਹੇ ਹੋ। ਆਖਰਕਾਰ ਕਈ ਸਾਲਾਂ ਦੀ ਸਖ਼ਤ ਮਿਹਨਤ ਅਤੇ ਲੰਮੇਂ ਸਮੇਂ ਤੋਂ ਬਾਅਦ ਜਾਂਚ ਏਜੰਸੀਆਂ ਸੀਬੀਆਈ ਅਤੇ ਈਡੀ ਪੀਐਨਬੀ ਘੁਟਾਲੇ ਦੇ ਮੁੱਖ ਮੁਲਜ਼ਮ ਮੇਹੁਲ ਚੋਕਸੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲ ਹੋ ਗਈਆਂ ਹਨ। ਪੀਐਨਬੀ ਘੁਟਾਲੇ ਦੇ ਦੋ ਮੁੱਖ ਮੁਲਜ਼ਮਾਂ ਵਿੱਚੋਂ ਇੱਕ, ਹੀਰਾ ਵਪਾਰੀ ਮੇਹੁਲ ਚੋਕਸੀ ਅਤੇ ਦੂਜਾ ਨੀਰਵ ਮੌਦੀ ਹੈ। ਚੌਕਸੀ ਨੂੰ ਭਾਰਤੀ ਜਾਂਚ ਟੀਮ ਨੇ ਬੈਲਜੀਅਮ ਵਿੱਚ ਗ੍ਰਿਫ਼ਤਾਰ ਕਰ ਲਿਆ। ਹੁਣ ਉਸ ਨੂੰ ਭਾਰਤ ਲਿਆਉਣ ਦੀ ਪ੍ਰਕਿਿਰਆ ਚੱਲ ਰਹੀ ਹੈ।
ਕਿੰਝ ਜਾਂਚ ਹੋਈ ਤੇਜ਼
ਮੀਡੀਆ ਰਿਪੋਰਟਾਂ ਦੇ ਅਨੁਸਾਰ ਪਿਛਲੇ ਸਾਲ ਦੇ ਅੰਤ ਵਿੱਚ ਪ੍ਰਧਾਨ ਮੰਤਰੀ ਦਫ਼ਤਰ ਨੇ ਪੀਐਨਬੀ ਘੁਟਾਲੇ ਵਿੱਚ ਸ਼ਾਮਲ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਰਿਕਵਰੀ ਸੰਬੰਧੀ ਈਡੀ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਏਜੰਸੀਆਂ ਦੀਆਂ ਗਤੀਵਿਧੀਆਂ ਵੱਧ ਗਈਆਂ।
ਵਿੱਤ ਮੰਤਰੀ ਦਾ ਬਿਆਨ
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਸੰਬਰ ਵਿੱਚ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਨੀਰਵ ਮੋਦੀ ਮਾਮਲੇ ਵਿੱਚ 1052.58 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਹੈ। ਉਨ੍ਹਾਂ ਨੇ ਇਹ ਪੈਸਾ ਨਿੱਜੀ ਅਤੇ ਸਰਕਾਰੀ ਬੈਂਕਾਂ ਨੂੰ ਵਾਪਸ ਕਰਨ ਬਾਰੇ ਵੀ ਗੱਲ ਕੀਤੀ। ਮੇਹੁਲ ਚੌਕਸੀ ਦੀਆਂ ਗੀਤਾਂਜਲੀ ਗਰੁੱਪ ਕੰਪਨੀਆਂ ਦੇ ਮਾਮਲੇ ਵਿੱਚ, ਲਗਭਗ 2565 ਕਰੋੜ ਰੁਪਏ ਦੀ ਜਾਇਦਾਦ ਦੀ ਪਛਾਣ ਕੀਤੀ ਗਈ ਸੀ। ਈਡੀ ਨੇ ਪੈਸੇ ਦੀ ਵਸੂਲੀ ਲਈ ਜਨਤਕ ਖੇਤਰ ਦੇ ਬੈਂਕਾਂ ਨਾਲ ਸਹਿਯੋਗ ਕੀਤਾ।
ਮੇਹੁਲ ਚੋਕਸੀ ਕੌਣ ਹੈ?
ਮੇਹੁਲ ਚੋਕਸੀ ਇੱਕ ਭਗੌੜਾ ਭਾਰਤੀ ਕਾਰੋਬਾਰੀ ਹੈ। ਉਹ ਗੀਤਾਂਜਲੀ ਗਰੁੱਪ ਦੇ ਮਾਲਕ ਹਨ। ਇਸ ਕੰਪਨੀ ਦੇ ਭਾਰਤ ਵਿੱਚ 4,000 ਗਹਿਿਣਆਂ ਦੇ ਸਟੋਰ ਸਨ। ਚੋਕਸੀ ਇਸ ਸਮੇਂ ਬੈਲਜੀਅਮ ਵਿੱਚ ਰਹਿ ਰਿਹਾ ਸੀ। ਇਸ ਤੋਂ ਪਹਿਲਾਂ, ਉਹ ਐਂਟੀਗੁਆ ਅਤੇ ਬਾਰਬੁਡਾ ਵਿੱਚ ਵੀ ਸੀ। ਉਸ ਕੋਲ ਉੱਥੋਂ ਦੀ ਨਾਗਰਿਕਤਾ ਵੀ ਹੈ।