
* ਵੋਕੇਸ਼ਨਲ ਸੈਂਟਰ ਦੀਆਂ ਲੜਕੀਆਂ ਦੇ ਕਰਵਾਏ ਕਵਿਜ ਮੁਕਾਬਲੇ
ਫਗਵਾੜਾ, 14 ਅਪ੍ਰੈਲ (ਏ.ਡੀ.ਪੀ ਨਿਊਜ਼) – ਯੁਵਕ ਸੇਵਾਵਾਂ ਕਲੱਬ ਭੁੱਲਾਰਾਈ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਬੀ.ਆਰ. ਅੰਬੇਡਕਰ ਦੀ 135ਵੀਂ ਜਨਮ ਜਯੰਤੀ ਯੁਵਕ ਸੇਵਾਵਾਂ ਵਿਭਾਗ ਕਪੂਰਥਲਾ ਦੇ ਸਹਾਇਕ ਡਾਇਰੈਕਟਰ ਰਵੀ ਦਾਰਾ ਦੇ ਨਿਰਦੇਸ਼ਾਂ ਅਨੁਸਾਰ ਸਥਾਨਕ ਸਕੀਮ ਨੰਬਰ 3, ਹੁਸ਼ਿਆਰਪੁਰ ਰੋਡ ਵਿਖੇ, ਸੋਸਵਾ ਪੰਜਾਬ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਸਰਬ ਨੌਜਵਾਨ ਸਭਾ ਦੇ ਵੋਕੇਸ਼ਨਲ ਸੈਂਟਰ ‘ਚ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਕਲੱਬ ਦੇ ਪ੍ਰਧਾਨ ਜਸ਼ਨਪ੍ਰੀਤ ਅਤੇ ਜਨਰਲ ਸਕੱਤਰ ਮਨਦੀਪ ਬਾਸੀ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਦਵਿੰਦਰ ਕੁਲਥਮ, ਪ੍ਰਧਾਨ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਚੱਕ ਹਕੀਮ ਫਗਵਾੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਵਿਸ਼ੇਸ਼ ਮਹਿਮਾਨਾਂ ਵਜੋਂ ਆਮ ਆਦਮੀ ਪਾਰਟੀ ਐਸ.ਸੀ. ਵਿੰਗ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ ਅਤੇ ਕਿਸ਼ਨ ਚੰਦ ਛਿੰਦੀ ਨੇ ਹਾਜ਼ਰੀ ਲਗਵਾਈ।
ਸਮਾਗਮ ਦੀ ਪ੍ਰਧਾਨਗੀ ਸਰਬ ਨੌਜਵਾਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਕੀਤੀ। ਸਮਾਗਮ ਦੌਰਾਨ ਸਭ ਤੋਂ ਪਹਿਲਾਂ ਪਤਵੰਤਿਆਂ ਨੇ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੀ ਤਸਵੀਰ ਨੂੰ ਫੁੱਲ ਮਾਲਾਵਾਂ ਭੇਂਟ ਕੀਤੀਆਂ। ਉਪਰੰਤ ਮੁੱਖ ਮਹਿਮਾਨ ਦਵਿੰਦਰ ਕੁਲਥਮ ਨੇ ਆਪਣੇ ਸੰਬੋਧਨ ਵਿੱਚ ਡਾ. ਅੰਬੇਡਕਰ ਦੀ ਸੰਖੇਪ ਜੀਵਨੀ ‘ਤੇ ਚਾਨਣਾ ਪਾਇਆ ਅਤੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਇੱਕ ਮਹਾਨ ਸਮਾਜ ਸੁਧਾਰਕ, ਵਕੀਲ, ਅਰਥਸ਼ਾਸਤਰੀ ਅਤੇ ਸਿਆਸਤਦਾਨ ਸਨ। ਉਨ੍ਹਾਂ ਨੇ ਸਮਾਜ ਦੇ ਹੇਠਲੇ ਵਰਗਾਂ, ਖਾਸ ਕਰਕੇ ਦਲਿਤਾਂ ਦੇ ਹੱਕਾਂ ਲਈ ਲੜਾਈ ਲੜੀ ਅਤੇ ਭਾਰਤੀ ਸੰਵਿਧਾਨ ਦੇ ਖਰੜੇ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਇਕੱਠ ਨੂੰ ਸੰਬੋਧਨ ਕਰਦਿਆਂ ਸੰਤੋਸ਼ ਕੁਮਾਰ ਗੋਗੀ ਨੇ ਦੱਸਿਆ ਕਿ ਡਾ. ਅੰਬੇਡਕਰ ਨੇ ਐਲਫਿਨਸਟੋਨ ਕਾਲਜ, ਬੰਬਈ ਤੋਂ ਅਰਥ ਸ਼ਾਸਤਰ ਅਤੇ ਰਾਜਨੀਤੀ ਸ਼ਾਸਤਰ ਵਿੱਚ ਬੈਚਲਰ ਦੀ ਡਿਗਰੀ ਪ੍ਰਾਪਤ ਕੀਤੀ। ਬਾਅਦ ‘ਚ ਉਹਨਾਂ ਨੇ ਕੋਲੰਬੀਆ ਯੂਨੀਵਰਸਿਟੀ (ਯੂ.ਐਸ.ਏ.) ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ (ਯੂਕੇ) ਤੋਂ ਉੱਚ ਸਿੱਖਿਆ ਪ੍ਰਾਪਤ ਕੀਤੀ। ਉਸ ਸਮੇਂ ਉਹਨਾਂ ਦੀ ਗਿਣਤੀ ਦੁਨੀਆ ਦੇ ਛੇ ਪ੍ਰਮੁੱਖ ਬੁੱਧੀਜੀਵੀਆਂ ਵਿੱਚ ਕੀਤੀ ਜਾਂਦੀ ਸੀ।
ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਡਾ. ਅੰਬੇਡਕਰ ਨੇ ਛੂਆ-ਛਾਤ ਅਤੇ ਸਮਾਜਿਕ ਵਿਤਕਰੇ ਵਿਰੁੱਧ ਸੰਘਰਸ਼ ਕਰਦਿਆਂ ਸਮਾਜ ਵਿੱਚ ਸਮਾਨਤਾ ਸਥਾਪਤ ਕਰਨ ਦਾ ਯਤਨ ਕੀਤਾ। ਉਹ ਆਜਾਦ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਸਨ ਅਤੇ ਭਾਰਤੀ ਸੰਵਿਧਾਨ ਸਭਾ ਦੀ ਡਰਾਫਟ ਕਮੇਟੀ ਦੇ ਚੇਅਰਮੈਨ ਵੀ ਸਨ। ਇਸੇ ਲਈ ਉਨ੍ਹਾਂ ਨੂੰ ਭਾਰਤੀ ਸੰਵਿਧਾਨ ਦਾ ਨਿਰਮਾਤਾ ਮੰਨਿਆ ਜਾਂਦਾ ਹੈ। ਇਸ ਦੌਰਾਨ ਬਾਬਾ ਸਾਹਿਬ ਦੇ ਜੀਵਨ ’ਤੇ ਆਧਾਰਿਤ ਵੋਕੇਸ਼ਨਲ ਸੇਂਟਰ ਦੀਆਂ ਸਿੱਖਿਆਰਥਣਾਂ ਦੇ ਕੁਇਜ਼ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਅਖੀਰ ਵਿਚ ਕਲੱਬ ਦੇ ਪ੍ਰਧਾਨ ਜਸ਼ਨਪ੍ਰੀਤ ਨੇ ਸਮੂਹ ਪਤਵੰਤਿਆਂ ਦਾ ਪਹੁੰਚਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਮੈਡਮ ਤਨੂ, ਮੈਡਮ ਸਪਨਾ ਸ਼ਾਰਦਾ, ਮੈਡਮ ਆਸ਼ੂ ਬੱਗਾ, ਮੈਡਮ ਨਵਜੋਤ ਕੌਰ, ਮੈਡਮ ਗੁਰਜੀਤ ਕੌਰ, ਵਿੱਕੀ ਸਿੰਘ, ਗੁਰਸ਼ਰਨ ਬਾਸੀ, ਰਾਮ ਕਿਸ਼ਨ ਭੱਟੀ, ਵਿਜੇ ਬੰਗਾ, ਡਾ: ਗੁਰਦੀਪ ਸਿੰਘ ਬਲਾਕ ਪ੍ਰਧਾਨ ਤੋਂ ਇਲਾਵਾ ਸੈਂਟਰ ਦੀਆਂ ਸਿਖਿਆਰਥਣਾਂ ਸਿਮਰਨ, ਅਮਨਪ੍ਰੀਤ, ਕੋਮਲ, ਕਿਰਮਨ, ਹਰਮਨ, ਪ੍ਰਿਯੰਕਾ, ਹਰਪ੍ਰੀਤ, ਨੀਰਜ, ਸਨੇਹਾ, ਜਸਪ੍ਰੀਤ, ਪ੍ਰਿਆ, ਰੀਟਾ, ਨੇਹਾ, ਰਿੰਪੀ ਰਾਣੀ, ਸੁਰਜੀਤ, ਖੁਸ਼ੀ, ਰਜਨੀ, ਜਸਪ੍ਰੀਤ ਕੌਰ, ਸਨੇਹਾ, ਈਸ਼ਾ, ਮੁਸਕਾਨ ਸ਼ਰਮਾ, ਆਰਤੀ, ਸਲੋਨੀ ਯਾਦਵ, ਕੌਸ਼ਲਿਆ, ਰੋਸ਼ਨੀ, ਪਿੰਕੀ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਨਿਸ਼ਾ, ਮਨਰਾਜ, ਭਾਵਨਾ, ਕਮਲ, ਗੁਰਪ੍ਰੀਤ ਕੌਰ, ਰਮਨਦੀਪ, ਜੋਤੀ, ਰੇਣੂਕਾ, ਗੁਰਜੀਤ, ਮਹਿਕ, ਸੋਨੀਆ, ਬਲਜੀਤ, ਜੈਸਮੀਨ ਆਦਿ ਹਾਜ਼ਰ ਸਨ।
ਤਸਵੀਰ ਸਮੇਤ।