ਬੰਦੂਕ ਫੜ੍ਹ ਬਾਬਾ ਸਾਹਿਬ ਦੇ ਬੁੱਤ ਦੀ ਸੁਰੱਖਿਆ ਕਰਦੇ ਨਜ਼ਰ ਆਏ ‘ਆਪ’ ਵਿਧਾਇਕ

ਲੁਧਿਆਣਾ, 14 ਅਪ੍ਰੈਲ – ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਵਸ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਦੇਸ਼ ਵਿਰੋਧੀ ਗੁਰਪਵੰਤ ਸਿੰਘ ਪੰਨੂ ਵੱਲੋਂ ਬਾਬਾ ਸਾਹਿਬ ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਦਿੱਤੀ ਗਈ ਧਮਕੀ ਤੋਂ ਬਾਅਦ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉੱਥੇ ਹੀ ਲੁਧਿਆਣਾ ਵਿੱਚ ਹਲਕਾ ਆਤਮ ਨਗਰ ਦੇ ਆਮ ਆਦਮੀ ਪਾਰਟੀ ਵਿਧਾਇਕ ਕੁਲਵੰਤ ਸਿੱਧੂ, ਡਾਕਟਰ ਭੀਮ ਰਾਓ ਅੰਬੇਦਕਰ ਜੀ ਦੀ ਪ੍ਰਤਿਮਾ ‘ਤੇ ਫੁੱਲਾਂ ਦੀ ਮਾਲਾ ਭੇਟ ਕਰਨ ਮੌਕੇ ਆਪਣੀ ਬੰਦੂਕ ਨਾਲ ਲੈ ਕੇ ਆਏ।

ਬਾਬਾ ਸਾਹਿਬ ਦਾ ਨਿਰਾਦਰ ਕਰਨ ਦੀ ਧਮਕੀ

ਵਿਧਾਇਕ ਕੁਲਵੰਤ ਸਿੱਧੂ ਨੇ ਹੱਥ ਵਿਚ ਬੰਦੂਕ ਫੜ ਕੇ ਬਾਬਾ ਸਾਹਿਬ ਦੇ ਬੁੱਤ ਦੀ ਸੁਰੱਖਿਆ ਕੀਤੀ ਅਤੇ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਅਤੇ ਭਾਈਚਾਰਕ ਸਾਂਝ ਦੇ ਵਿੱਚ ਜ਼ਹਿਰ ਘੋਲਣ ਵਾਲਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਜਿਨ੍ਹਾਂ ਨੇ ਵੀ ਬਾਬਾ ਸਾਹਿਬ ਦਾ ਨਿਰਾਦਰ ਕਰਨ ਦੀ ਧਮਕੀ ਦਿੱਤੀ ਹੈਨ ਉਨ੍ਹਾਂ ਨੂੰ ਰੋਕਣ ਲਈ ਅਸੀਂ ਬੰਦੂਕ ਫੜ ਕੇ ਖੜ੍ਹੇ ਹਾਂ, ਵਿਧਾਇਕ ਵੱਲੋਂ ਆਪਣੀ ਲਾਇਸੈਂਸ ਵਾਲੀ ਬੰਦੂਕ ਨਾਲ ਲਿਆਂਦੀ ਗਈ। ਇਸ ਦੌਰਾਨ ਉਹ ਪ੍ਰਤਿਮਾ ਦੇ ਕੋਲ ਆਪਣੀ ਬੰਦੂਕ ਦੇ ਨਾਲ ਖੜ੍ਹੇ ਵਿਖਾਈ ਦਿੱਤੇ। ਅਨੋਖੇ ਢੰਗ ਦੇ ਨਾਲ ਉਨ੍ਹਾਂ ਵੱਲੋਂ ਬਾਬਾ ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ ਗਈ।

ਖਤਰੇ ਵਿੱਚ ਆਪਸੀ ਭਾਈਚਾਰਕ ਸਾਂਝ

ਵਿਧਾਇਕ ਕੁਲਵੰਤ ਸਿੱਧੂ ਨੇ ਕਿਹਾ ਕਿ ਅਸੀਂ ਉਨ੍ਹਾਂ ਦੇ ਲਈ ਹਮੇਸ਼ਾ ਹੀ ਪਹਿਰਾ ਦੇਣ ਲਈ ਤਿਆਰ ਹਨ। ਜਿਨ੍ਹਾਂ ਨੇ ਸਾਡੇ ਸੰਵਿਧਾਨ ਦੀ ਰਚਨਾ ਕੀਤੀ ਸਾਡੇ ਦੇਸ਼ ਨੂੰ ਇੱਕ ਨਵੀਂ ਦਿਸ਼ਾ ਦਿੱਤੀ।

ਸਾਂਝਾ ਕਰੋ

ਪੜ੍ਹੋ

ਨਜ਼ਮ/ਸੁਪਨ ਕਥਾ/ਹੂਬ ਨਾਥ

*ਸੁਪਨ ਕਥਾ* *ਪਤਾ ਨਹੀਂ* *ਜਾਗ ਰਿਹਾ ਹਾਂ* *ਜਾਂ* *ਚੱਲ ਰਿਹਾ...