
ਚੰਡੀਗੜ੍ਹ, 15 ਅਪ੍ਰੈਲ – ਪੰਜਾਬ ਸਰਕਾਰ ਵੱਲੋਂ 5 ਆਈਏਐਸ ਸਮੇਤ 7 ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਬਸੰਤ ਗਰਗ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਦੇ ਨਾਲ-ਨਾਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਸਕੱਤਰ ਅਤੇ ਨਸ਼ਾ ਵਿਰੋਧੀ ਮੁਹਿੰਮ ਦੇ ਨੋਡਲ ਅਫਸਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਸੋਨਾਲੀ ਗਿਰੀ ਨੂੰ ਪੀਐਨਐਸਪੀ ਦੇ ਪ੍ਰਬੰਧ ਨਿਰਦੇਸ਼ਕ ਅਤੇ ਪ੍ਰਸ਼ਾਸਨਿਕ ਸਕੱਤਰ-ਕਮ-ਡਾਇਰੈਕਟਰ, ਸਿਵਲ ਏਵੀਏਸ਼ਨ ਅਤੇ ਸਕੱਤਰ, ਮਾਲੀਆ ਅਤੇ ਮੁੜ ਵਸੇਬਾ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਕੁਮਾਰ ਅਮਿਤ ਨੂੰ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦੇ ਨਾਲ-ਨਾਲ ਮਾਰਕਫੈੱਡ ਦਾ ਪ੍ਰਬੰਧ ਨਿਰਦੇਸ਼ਕ ਨਿਯੁਕਤ ਕੀਤਾ ਗਿਆ ਹੈ। ਅਮਿਤ ਤਲਵਾੜ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ, ਗਵਰਨੈਂਸ ਅਤੇ ਸੂਚਨਾ ਤਕਨਾਲੋਜੀ ਵਿਭਾਗ ਦੇ ਵਿਸ਼ੇਸ਼ ਸਕੱਤਰ, ਗਵਰਨੈਂਸ ਅਤੇ ਸੂਚਨਾ ਤਕਨਾਲੋਜੀ ਦੇ ਡਾਇਰੈਕਟਰ ਅਤੇ ਪੰਜਾਬ ਸਟੇਟ ਈ-ਸੋਸਾਇਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।