
*ਨਵਾਂ ਪਿੰਡ ਅਤੇ ਚੱਕ ਸਿਕੰਦਰ ਵਿੱਚ ਕੀਤੇ ਸਕੂਲੀ ਇਮਾਰਤਾਂ ਦੇ ਉਦਘਾਟਨ
ਅੰਮ੍ਰਿਤਸ, 16 ਅਪ੍ਰੈਲ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਹਲਕੇ ਦੇ ਪਿੰਡ ਚੱਕ ਸਿਕੰਦਰ ਅਤੇ ਨਵਾਂ ਪਿੰਡ ਵਿੱਚ ਸਕੂਲੀ ਇਮਾਰਤਾਂ ਦੇ ਉਦਘਾਟਨ ਕਰਦੇ ਦੱਸਿਆ ਕਿ ਪੰਜਾਬ ਸਰਕਾਰ ਨੇ ਬੀਤੇ ਦਿਨ ਪ੍ਰਿੰਸੀਪਲਾਂ ਦਾ ਤਰੱਕੀ ਕੋਟਾ 50 ਫੀਸਦੀ ਤੋਂ ਵਧਾ ਕੇ 75 ਫੀਸਦੀ ਕਰ ਦਿੱਤਾ ਹੈ, ਜਿਸ ਨਾਲ ਘੱਟੋ ਘੱਟ 500 ਪ੍ਰਿੰਸੀਪਲਾਂ ਦੀ ਨਿਯੁਕਤੀ ਲਈ ਰਾਹ ਪੱਧਰਾ ਹੋ ਗਿਆ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਦਾ ਕੇਂਦਰ ਬਿੰਦੂ ਰਾਜ ਦੇ ਲੋਕਾਂ ਦੀ ਸਿਹਤ, ਸਿੱਖਿਆ ਤੇ ਆਰਥਿਕ ਤਰੱਕੀ ਹੈ ਅਤੇ ਅਸੀਂ ਇਸ ਲਈ ਕੰਮ ਕਰ ਰਹੇ ਹਾਂ।
ਉਹਨਾਂ ਕਿਹਾ ਕਿ ਸਾਡੀ ਸਰਕਾਰ ਨੇ ਸਕੂਲਾਂ ਨੂੰ ਪੈਸੇ ਦੇਣ ਵਿੱਚ ਕੋਈ ਕਮੀ ਨਹੀਂ ਛੱਡੀ, ਕਰੋੜਾਂ ਰੁਪਏ ਦੀਆਂ ਗਰਾਂਟਾਂ ਸਕੂਲਾਂ ਨੂੰ ਦਿੱਤੀਆਂ ਹਨ ਅਤੇ ਦਿੱਤੀਆਂ ਜਾ ਰਹੀਆਂ ਹਨ ਪਰ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਕਰਨ ਸਕੂਲਾਂ ਵਿੱਚ ਪ੍ਰਿੰਸੀਪਲ ਦੀਆਂ ਅਸਾਮੀਆਂ ਖਾਲੀ ਚੱਲ ਰਹੀਆਂ ਸਨ, ਜੋ ਕਿ ਸਕੂਲ ਪ੍ਰਬੰਧ ਵਿੱਚ ਵੱਡੀ ਰੁਕਾਵਟ ਪੈਦਾ ਕਰਦੀਆਂ ਸਨ। ਉਹਨਾਂ ਦੱਸਿਆ ਕਿ ਹੁਣ ਅਸੀਂ ਪ੍ਰਿੰਸੀਪਲਾਂ ਦੀ ਤਰੱਕੀ ਲਈ ਕੋਟਾ 50 ਫੀਸਦੀ ਤੋਂ ਵਧਾ ਕੇ 75 ਫੀਸਦੀ ਕਰ ਦਿੱਤਾ ਹੈ , ਜਿਸ ਨਾਲ 500 ਪ੍ਰਿੰਸੀਪਲ ਹੋਰ ਸਕੂਲਾਂ ਵਿੱਚ ਛੇਤੀ ਪਹੁੰਚ ਜਾਣਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਸਕੂਲਾਂ ਅਤੇ ਹਸਪਤਾਲਾਂ ਦੇ ਵਿਸ਼ੇ ਉੱਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਸਮਝੌਤਾ ਬਰਦਾਸ਼ਤ ਨਹੀਂ ਕਰਦੇ ਕਿਉਂਕਿ ਉਹ ਸਮਝਦੇ ਹਨ ਕਿ ਜੇ ਸਾਡੇ ਲੋਕਾਂ ਦੀ ਸਿਹਤ ਚੰਗੀ ਹੈ ਅਤੇ ਸਿੱਖਿਆ ਦਾ ਪੱਧਰ ਵਧੀਆ ਹੈ ਤਾਂ ਉਸ ਪਰਿਵਾਰ ਨੂੰ , ਉਸ ਰਾਜ ਨੂੰ ਕੋਈ ਵੀ ਤਰੱਕੀ ਕਰਨ ਤੋਂ ਰੋਕ ਨਹੀਂ ਸਕਦਾ। ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਸਿੱਖਿਆ ਕੋਆਰਡੀਨੇਟ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਬੀ. ਪੀ.ਈ.ਓ ਸ ਦਲਜੀਤ ਸਿੰਘ, ਸੀ.ਐੱਚ.ਟੀ ਸਤਵਿੰਦਰ ਕੌਰ ਚੇਤਨਪੁਰਾ, ਸਰਪੰਚ ਮਲਕੀਤ ਸਿੰਘ ਨਵਾਂ ਪਿੰਡ, ਸਰਪੰਚ ਸੁਖਪ੍ਰੀਤ ਕੌਰ ਵਿਛੋਆ, ਐਮ.ਪੀ ਸਿੰਘ ਕਾਹਲੋ, ਨਿਰਵੈਰ ਸਿੰਘ ਢਿੱਲੋਂ, ਸਰਬਜੋਤ ਸਿੰਘ ਵਿਛੋਆ, ਚਰਨਜੀਤ ਸਿੰਘ ਵਿਛੋਆ, ਮੈਡਮ ਸਰਬਜੀਤ ਕੌਰ, ਮੈਡਮ ਨਵਦੀਪ ਕੌਰ , ਮੈਡਮ ਰਾਜਵਿੰਦਰ ਕੌਰ ਮਨਦੀਪ ਕੌਰ ਆਦਿ ਹਾਜ਼ਰ ਸਨ।