
ਚੰਡੀਗੜ੍ਹ, 17 ਅਪ੍ਰੈਲ – ਪੰਜਾਬ ਦੇ ਸਾਬਕਾ ਕੈਬਨਟ ਮੰਤਰੀ ਤੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਬੁੱਧਵਾਰ ਨੂੰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ ਤੋਂ ਬਾਹਰ ਆ ਗਏ ਹਨ। ਉਹ ਪਿਛਲੇ 14 ਮਹੀਨੇ ਤੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ ਵਿਚ ਬੰਦ ਸਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ 2022 ਵਿੱਚ ਧਰਮਸੋਤ ਖਿਲਾਫ਼ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ 15 ਜਨਵਰੀ 2024 ਨੂੰ ਗ੍ਰਿਫਤਾਰ ਕਰ ਲਿਆ ਗਿਆ।