ਭਲਕੇ ਪੂਰੇ ਪੰਜਾਬ ‘ਚ ਹੋਵੇਗੀ ਸਰਾਕਰੀ ਛੁੱਟੀ

ਚੰਡੀਗੜ੍ਹ, 17 ਅਪ੍ਰੈਲ – ਪੰਜਾਬ ਵਿੱਚ ਭਲਕੇ ਯਾਨੀ 18 ਅਪ੍ਰੈਲ ਨੂੰ ਗੁੱਡ ਫਰਾਈਡੇਅ ਮੌਕੇ ‘ਤੇ ਸਰਕਾਰੀ ਛੁੱਟੀ ਹੋਵੇਗੀ। ਇਸ ਦੌਰਾਨ ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਹੁਣ ਲੋਕਾਂ ਦੇ ਸਰਕਾਰੀ ਦਫ਼ਤਰ ਨਾਲ ਸਬੰਧਤ ਕੰਮ ਸਿਰਫ਼ ਸੋਮਵਾਰ ਨੂੰ ਹੀ ਹੋਣਗੇ। ਕਿਉਂਕਿ 19 ਅਤੇ 20 ਤਰੀਕ ਸ਼ਨੀਵਾਰ ਅਤੇ ਐਤਵਾਰ ਹਨ।

ਅਜਿਹੀ ਸਥਿਤੀ ਵਿੱਚ, ਲੋਕਾਂ ਨੂੰ ਅੱਜ ਹੀ ਆਪਣੇ ਸਰਕਾਰੀ ਦਫ਼ਤਰ ਨਾਲ ਸਬੰਧਤ ਕੰਮ ਪੂਰੇ ਕਰਨੇ ਪੈਣਗੇ। ਇਨ੍ਹਾਂ ਦੋ ਦਿਨਾਂ ‘ਤੇ ਸਰਕਾਰੀ ਦਫ਼ਤਰ ਪਹਿਲਾਂ ਹੀ ਬੰਦ ਹਨ। ਇਸ ਦੇ ਨਾਲ ਹੀ, ਤਿੰਨ ਦਿਨਾਂ ਦੀਆਂ ਛੁੱਟੀਆਂ ਕਾਰਨ, ਲੋਕ ਲੰਬੇ ਵੀਕਐਂਡ ਦਾ ਆਨੰਦ ਮਾਣ ਸਕਣਗੇ। ਇਸ ਦੇ ਨਾਲ ਹੀ ਕੇਂਦਰ ਸਰਕਾਰ ਦੇ ਦਫ਼ਤਰਾਂ ਵਿੱਚ ਵੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਹਾਲਾਂਕਿ, ਪੁਲਿਸ, ਸਿਹਤ ਅਤੇ ਹੋਰ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ।

ਸਾਂਝਾ ਕਰੋ

ਪੜ੍ਹੋ

ਨਜ਼ਮ/ਸੁਪਨ ਕਥਾ/ਹੂਬ ਨਾਥ

*ਸੁਪਨ ਕਥਾ* *ਪਤਾ ਨਹੀਂ* *ਜਾਗ ਰਿਹਾ ਹਾਂ* *ਜਾਂ* *ਚੱਲ ਰਿਹਾ...