ਭਾਜਪਾ ਪੰਜਾਬ ‘ਚ 2027 ਦੀਆਂ ਚੋਣਾਂ ਇਕੱਲੇ ਲੜੇਗੀ- ਇਕਬਾਲ ਸਿੰਘ ਚੰਨੀ

17, ਅਪ੍ਰੈਲ – ਹੁਣ ਪੰਜਾਬ ਵਿਚ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਗੱਠਜੋੜ ਦੀਆ ਸੰਭਾਵਨਾਵਾਂ ਮੱਧਮ ਪੈ ਗਈਆਂ ਹਨ। ਹੁਣ ਇਹ ਨਹੁੰ-ਮਾਸ ਦਾ ਰਿਸ਼ਤਾ ਪੰਜਾਬ ਦੀ ਸਿਆਸਤ ਵਿਚ ਨਹੀਂ ਦਿਖਾਈ ਦੇਵੇਗਾ। ਭਾਵੇਂ ਕਈ ਵਾਰ ਦੋਹਾਂ ਪਾਰਟੀਆਂ ਦੇ ਆਗੂ ਇਹ ਬਿਆਨਬਾਜ਼ੀ ਕਰ ਚੁੱਕੇ ਹਨ ਕਿ ਉਹ ਹੁਣ ਇੱਕ ਦੂਜੇ ਦੇ ਨੇੜੇ ਨਹੀਂ ਆਉਣਗੇ। ਪਰ ਤਾਜ਼ਾ ਬਿਆਨ ਭਾਜਪਾ ਆਗੂ ਇਕਬਾਲ ਸਿੰਘ ਚੰਨੀ ਦਾ ਸਾਹਮਣੇ ਆਇਆ ਹੈ ਜਿਸ ਵਿਚ ਉਹ ਸਾਫ਼ ਕਹਿ ਰਹੇ ਹਨ ਅਕਾਲੀ ਭਾਜਪਾ ਗੱਠਜੋੜ ਅਤੀਤ ਦਾ ਹਿੱਸਾ ਬਣ ਚੁੱਕਾ ਹੈ।

ਭਾਜਪਾ ਆਗੂ ਇਕਬਾਲ ਸਿੰਘ ਚੰਨੀ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਭਾਜਪਾ ਪੰਜਾਬ ‘ਚ 2027 ਦੀਆਂ ਚੋਣਾਂ ਇਕੱਲੇ ਲੜੇਗੀ।’ ਇਕਬਾਲ ਚੰਨੀ ਨੇ ਕਿਹਾ ਕਿ ਸਾਡੀ ਪਾਰਟੀ ਨੇ ਸਾਫ਼ ਕਿਹਾ ਹੋਇਆ ਹੈ ‘ ਅਸੀਂ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਨਹੀਂ ਕਰਾਂਗੇ।

ਸਾਂਝਾ ਕਰੋ

ਪੜ੍ਹੋ

ਨਜ਼ਮ/ਸੁਪਨ ਕਥਾ/ਹੂਬ ਨਾਥ

*ਸੁਪਨ ਕਥਾ* *ਪਤਾ ਨਹੀਂ* *ਜਾਗ ਰਿਹਾ ਹਾਂ* *ਜਾਂ* *ਚੱਲ ਰਿਹਾ...