
ਅਮਰੇਲੀ, 22 ਅਪ੍ਰੈਲ – ਗੁਜਰਾਤ ਦੇ ਅਮਰੇਲੀ ਜ਼ਿਲ੍ਹੇ ਵਿੱਚ ਮੰਗਲਵਾਰ ਦੁਪਹਿਰ ਨੂੰ ਇੱਕ ਨਿੱਜੀ ਹਵਾਬਾਜ਼ੀ ਅਕੈਡਮੀ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਹਾਦਸੇ ਤੋਂ ਬਾਅਦ ਧਮਾਕਾ ਹੋਇਆ ਅਤੇ ਅੱਗ ਲੱਗ ਗਈ। ਇਸ ਘਟਨਾ ਵਿੱਚ ਟ੍ਰੇਨੀ ਪਾਇਲਟ ਅਨਿਕੇਤ ਮਹਾਜਨ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਫਾਇਰ ਵਿਭਾਗ ਦੇ ਕਰਮਚਾਰੀਆਂ ਦੀ ਇੱਕ ਟੀਮ ਸਥਾਨਕ ਲੋਕਾਂ ਦੇ ਨਾਲ ਮੌਕੇ ‘ਤੇ ਪਹੁੰਚੀ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ।
ਜਹਾਜ਼ ਸੜ ਕੇ ਸੁਆਹ ਹੋ ਗਿਆ
ਅਮਰੇਲੀ ਦੇ ਪੁਲਿਸ ਸੁਪਰਡੈਂਟ ਸੰਜੇ ਖਰਾਤ ਨੇ ਦੱਸਿਆ ਕਿ ਜਹਾਜ਼ ਦੁਪਹਿਰ ਲੱਗਭਗ 12:30 ਵਜੇ ਅਮਰੇਲੀ ਸ਼ਹਿਰ ਦੇ ਗਿਰੀਆ ਰੋਡ ਇਲਾਕੇ ਦੇ ਇੱਕ ਰਿਹਾਇਸ਼ੀ ਇਲਾਕੇ ਵਿੱਚ ਹਾਦਸਾਗ੍ਰਸਤ ਹੋ ਗਿਆ। ਜਿਸ ਕਾਰਨ ਟ੍ਰੇਨੀ ਪਾਇਲਟ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਾਇਲਟ ਇਕੱਲਾ ਹੀ ਉਡਾਣ ਭਰ ਰਿਹਾ ਸੀ। ਇਸ ਹਾਦਸੇ ਵਿੱਚ ਕੋਈ ਹੋਰ ਜ਼ਖਮੀ ਨਹੀਂ ਹੋਇਆ। ਜਹਾਜ਼ ਸੜ ਕੇ ਸੁਆਹ ਹੋ ਗਿਆ।
ਜਾਂਚ ਦੇ ਹੁਕਮ
ਖਰਾਤ ਨੇ ਕਿਹਾ ਕਿ ਜਹਾਜ਼ ਨੇ ਅਮਰੇਲੀ ਹਵਾਈ ਅੱਡੇ ਤੋਂ ਉਡਾਣ ਭਰੀ ਸੀ। ਸ਼ਾਸਤਰੀ ਨਗਰ ਇਲਾਕੇ ਨੇੜੇ ਕਰੈਸ਼ ਹੋਣ ਤੋਂ ਬਾਅਦ, ਜਹਾਜ਼ ਨੂੰ ਅੱਗ ਲੱਗ ਗਈ ਅਤੇ ਉਹ ਅੱਗ ਦੀਆਂ ਲਪਟਾਂ ਵਿੱਚ ਘਿਰ ਗਿਆ। ਉਨ੍ਹਾਂ ਕਿਹਾ ਕਿ ਦਿੱਲੀ ਸਥਿਤ ਇੱਕ ਹਵਾਬਾਜ਼ੀ ਅਕੈਡਮੀ ਅਮਰੇਲੀ ਹਵਾਈ ਅੱਡੇ ਤੋਂ ਪਾਇਲਟ ਸਿਖਲਾਈ ਨੂੰ ਪ੍ਰਦਾਨ ਕਰਦੀ ਹੈ। ਐਸਪੀ ਨੇ ਕਿਹਾ ਕਿ ਸਥਾਨਕ ਪੁਲਿਸ ਨੇ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।
ਫਾਇਰ ਬ੍ਰਿਗੇਡ ਨੇ ਅੱਗ ‘ਤੇ ਕਾਬੂ ਪਾਇਆ
ਫਾਇਰ ਅਫਸਰ ਐਸ.ਸੀ. ਗੜ੍ਹਵੀ ਨੇ ਦੱਸਿਆ ਕਿ ਜਹਾਜ਼ ਹਾਦਸੇ ਅਤੇ ਜਹਾਜ਼ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਸਥਾਨਕ ਫਾਇਰ ਬ੍ਰਿਗੇਡ ਦੀਆਂ ਚਾਰ ਟੀਮਾਂ ਸ਼ਾਸਤਰੀ ਨਗਰ ਪਹੁੰਚੀਆਂ।