
ਜੰਮੂ, 23 ਅਪ੍ਰੈਲ – ਜੰਮੂ-ਕਸ਼ਮੀਰ ਪੁਲਿਸ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਤਿੰਨੋਂ ਦਹਿਸ਼ਗਰਦਾਂ ਦੇ ਸਕੈਚ ਜਾਰੀ ਕੀਤੇ ਹਨ। ਇਨ੍ਹਾਂ ਸ਼ੱਕੀਆਂ ਦੀ ਪਹਿਚਾਣ ਆਸਿਫ ਫੂਜੀ, ਸੁਲੇਮਾਨ ਸ਼ਾਹ ਅਤੇ ਅਬੂ ਤਲ੍ਹਾ ਦੇ ਨਾਂਵਾਂ ਨਾਲ ਹੋਈ ਹੈ। ਪੁਲਿਸ ਨੇ ਦੱਸਿਆ ਕਿ ਇਹ ਸਕੈਚ ਜ਼ਖਮੀਆਂ ਅਤੇ ਅੱਖੀ ਦੇਖੇ ਗਵਾਹਾਂ ਨਾਲ ਗੱਲਬਾਤ ਦੇ ਆਧਾਰ ‘ਤੇ ਤਿਆਰ ਕੀਤੇ ਗਏ ਹਨ।
ਇਨ੍ਹਾਂ ਸਕੈਚਾਂ ਨੂੰ ਇਲਾਕੇ ‘ਚ ਵੱਡੇ ਪੱਧਰ ‘ਤੇ ਪ੍ਰਚਾਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਦੀ ਮਦਦ ਨਾਲ ਸ਼ੱਕੀਆਂ ਦੀ ਪਹਿਚਾਣ ਹੋ ਸਕੇ। ਜਾਂਚ ਏਜੰਸੀਆਂ ਹੁਣ ਇਨ੍ਹਾਂ ਸ਼ੱਕੀਆਂ ਦੇ ਠਿਕਾਣਿਆਂ ਅਤੇ ਸੰਪਰਕਾਂ ਦੀ ਪੜਤਾਲ ਕਰਨ ‘ਚ ਲੱਗੀਆਂ ਹੋਈਆਂ ਹਨ।