ਪਹਿਲਾਗਾਮ ਵਿਚ ਨਿਰਦੋਸ਼ ਸੈਲਾਨੀਆਂ ‘ਤੇ ਹਮਲਾ ਮਨੁੱਖਤਾ ਵਿਰੁੱਧ ਵੱਡਾ ਅਪਰਾਧ

ਫਗਵਾੜਾ, 23 ਅਪ੍ਰੈਲ   – ਜੰਮੂ-ਕਸ਼ਮੀਰ ਦੇ ਸ਼ਹਿਰ ਪਹਿਲਗਾਮ ਵਿਚ ਦਹਿਸ਼ਤਗਰਦਾਂ ਵਲੋਂ ਨਿਰਦੋਸ਼ ਸੈਲਾਨੀਆਂ ‘ਤੇ ਕੀਤੇ ਗਏ ਘਿਨਾਉਣੇ ਹਮਲੇ ਦੀ ਦੱਖਣੀ ਏਸ਼ੀਆ ਅਤੇ ਖ਼ਾਸ ਕਰਕੇ ਭਾਰਤ ਤੇ ਪਾਕਿਸਤਾਨ ਦੇ ਲੋਕਾਂ ਦਰਮਿਆਨ ਲੰਮੇ ਸਮੇਂ ਤੋਂ ਅਮਨ ਤੇ ਦੋਸਤੀ ਦੀ ਸਥਾਪਨਾ ਲਈ ਕੰਮ ਕਰਨ ਵਾਲੀਆਂ ਜਥੇਬੰਦੀਆਂ ਹਿੰਦ-ਪਾਕਿ ਦੋਸਤੀ ਮੰਚ, ਫੋਕਲੋਕ ਰੀਸਰਚ ਅਕਾਦਮੀ, ਸਾਫ਼ਮਾ (ਅੰਮ੍ਰਿਤਸਰ), ਪੰਜਾਬ ਚੇਤਨਾ ਮੰਚ ਤੇ ਪੰਜਾਬ ਜਾਗ੍ਰਿਤੀ ਮੰਚ ਦੇ ਆਗੂਆਂ ਵਲੋਂ ਸਖ਼ਤ ਆਲੋਚਨਾ ਕੀਤੀ ਗਈ ਹੈ ਅਤੇ ਇਸ ਨੂੰ ਮਨੁੱਖਤਾ ਵਿਰੋਧ ਵੱਡਾ ਅਪਰਾਧ ਕਰਾਰ ਦਿੱਤਾ ਹੈ।

ਇਨ੍ਹਾਂ ਜਥੇਬੰਦੀਆਂ ਦੇ ਆਗੂਆਂ ਨੇ ਪ੍ਰੈੱਸ ਨੂੰ ਜਾਰੀ ਕੀਤੇ ਗਏ ਉੱਕਤ ਬਿਆਨ ਵਿਚ ਮਾਰੇ ਗਏ ਅਤੇ ਜ਼ਖ਼ਮੀ ਹੋਏ ਸਾਰੇ ਸੈਲਾਨੀਆਂ ਦੇ ਪਰਿਵਾਰਾਂ ਨਾਲ ਗਹਿਰੀ ਹਮਦਰਦੀ ਪ੍ਰਗਟ ਕਰਦਿਆਂ ਭਾਰਤ ਸਰਕਾਰ ਨੂੰ ਜੰਮੂ-ਕਸ਼ਮੀਰ ਵਿਚ ਸੁਰੱਖਿਆ ਪ੍ਰਬੰਧਾਂ ਦੀ ਪਰਖ ਪੜਚੋਲ ਕਰਕੇ ਇਨ੍ਹਾਂ ਨੂੰ ਹੋਰ ਪ੍ਰਭਾਵੀ ਬਣਾਉਣ ਅਤੇ ਦਹਿਸ਼ਤਗਰਦਾਂ ਵਿਰੁੱਧ ਢੁਕਵੀਂ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਨ੍ਹਾਂ ਆਗੂਆਂ ਨੇ ਇਹ ਵੀ ਮੰਗ ਕੀਤੀ ਹੈ ਕਿ ਜੰਮੂ-ਕਸ਼ਮੀਰ ਦੀ ਸਥਿਤੀ ਸੰਬੰਧੀ ਸਰਬ ਪਾਰਟੀ ਮੀਟਿੰਗ ਬੁਲਾ ਕੇ ਅਤੇ ਹੋਰ ਢੰਗਾਂ ਨਾਲ ਦੇਸ਼ ਦੇ ਲੋਕਾਂ ਨੂੰ ਵੀ ਵਿਸ਼ਵਾਸ ਵਿਚ ਲਿਆ ਜਾਏ ਅਤੇ ਦੇਸ਼ ਵਿਚ ਦਹਿਸ਼ਤਗਰਦੀ ਅਤੇ ਨਫ਼ਰਤ ਦੀ ਰਾਜਨੀਤੀ ਵਿਰੁੱਧ ਲੋਕਾਂ ਨੂੰ ਲਾਮਬੰਦ ਕੀਤਾ ਜਾਏ।

ਬਿਆਨ ਜਾਰੀ ਕਰਨ ਵਾਲਿਆਂ ਵਿਚ ਹਿੰਦ-ਪਾਕਿ ਦੋਸਤੀ ਮੰਚ ਦੇ ਜਨਰਲ ਸਕੱਤਰ ਸਤਨਾਮ ਸਿੰਘ ਮਾਣਕ, ਫੋਕਲੋਰ ਰੀਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਪੰਜਾਬ ਚੇਤਨਾ ਮੰਚ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਜਥੇਬੰਦਕ ਸਕੱਤਰ ਪ੍ਰਿੰ. ਗੁਰਮੀਤ ਸਿੰਘ ਪਲਾਹੀ ਅਤੇ ਪੰਜਾਬ ਜਾਗ੍ਰਿਤੀ ਮੰਚ ਦੇ ਜਨਰਲ ਸਕੱਤਰ ਸ੍ਰੀ ਦੀਪਕ ਬਾਲੀ ਸ਼ਾਮਿਲ ਹਨ।

 

 

 

ਸਾਂਝਾ ਕਰੋ

ਪੜ੍ਹੋ

NSC ਦੀ ਮੀਟਿੰਗ ‘ਚ ਪਾਕਿਸਤਾਨ ਨੇ ਭਾਰਤ

24, ਅਪ੍ਰੈਲ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ...