ਅਤਿਵਾਦੀਆਂ ਨੂੰ ਉਨ੍ਹਾਂ ਦੀ ਸੋਚ ਤੋਂ ਵੀ ਵੱਡੀ ਸਜ਼ਾ ਮਿਲੇਗੀ – ਮੋਦੀ

ਨਵੀਂ ਦਿੱਲੀ, 24 ਅਪ੍ਰੈਲ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ (24 ਅਪ੍ਰੈਲ, 2025) ਨੂੰ ਬਿਹਾਰ ਦੇ ਮਧੂਬਨੀ ਤੋਂ ਅੰਗਰੇਜ਼ੀ ਵਿੱਚ ਦੁਨੀਆ ਨੂੰ ਸੰਦੇਸ਼ ਦਿੱਤਾ ਕਿ ਪਹਿਲਗਾਮ ਹਮਲੇ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਹਰ ਅੱਤਵਾਦੀ ਅਤੇ ਉਸ ਦੇ ਮਦਦਗਾਰ ਦੀ ਪਛਾਣ ਕਰਕੇ ਇੱਕ-ਇੱਕ ਨੂੰ ਧਰਤੀ ਦੇ ਛੋਰ ਤੱਕ ਨਹੀਂ ਛੱਡਿਆ ਜਾਵੇਗਾ।

ਪ੍ਰਧਾਨ ਮੰਤਰੀ ਮੋਦੀ ਨੇ ਖੁੱਲ੍ਹੀ ਚੇਤਾਵਨੀ ਦਿੱਤੀ ਹੈ ਕਿ ਮਾਸੂਮ ਅਤੇ ਬੇਕਸੂਰ ਲੋਕਾਂ ਦੀ ਜਾਨ ਲੈਣ ਵਾਲੇ ਹਰ ਦੋਸ਼ੀ ਨੂੰ ਸਜ਼ਾ ਦਿੱਤੀ ਜਾਵੇਗੀ। ਅਸੀਂ ਉਨ੍ਹਾਂ ਨੂੰ ਧਰਤੀ ਦੇ ਅਖੀਰਲੇ ਕੋਨੇ ਤੱਕ ਨਹੀਂ ਛੱਡਾਂਗੇ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹਰ ਅੱਤਵਾਦੀ ਅਤੇ ਉਸ ਦੇ ਮਦਦਗਾਰ ਦੀ ਪਛਾਣ ਕੀਤੀ ਜਾਵੇਗੀ, ਉਸ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇਗੀ।ਪ੍ਰਧਾਨ ਮੰਤਰੀ ਮੋਦੀ ਪੰਚਾਇਤੀ ਰਾਜ ਦਿਵਸ ਦੇ ਮੌਕੇ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਮਧੂਬਨੀ ਗਏ ਹਨ। ਇੱਥੇ ਉਨ੍ਹਾਂ ਨੇ 13,480 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ।

ਸਾਂਝਾ ਕਰੋ

ਪੜ੍ਹੋ

NSC ਦੀ ਮੀਟਿੰਗ ‘ਚ ਪਾਕਿਸਤਾਨ ਨੇ ਭਾਰਤ

24, ਅਪ੍ਰੈਲ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ...