ਪਹਿਲਗਾਮ ਹਮਲੇ ਪਿੱਛੋਂ ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਕਸ਼ਮੀਰ ਨਾ ਜਾਣ ਦੀ ਸਲਾਹ

ਨਿਊਯਾਰਕ/ਵਾਸ਼ਿੰਗਟਨ, 24 ਅਪ੍ਰੈਲ – ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਅਮਰੀਕਾ ਨੇ ਆਪਣੇ ਨਾਗਰਿਕਾਂ ਲਈ ਯਾਤਰਾ ਸਲਾਹ ਜਾਰੀ ਕੀਤੀ ਹੈ। ਅਮਰੀਕਾ ਵੱਲੋਂ ਜਾਰੀ ਯਾਤਰਾ ਸਲਾਹਕਾਰੀ ਵਿੱਚ, ਨਾਗਰਿਕਾਂ ਨੂੰ ਭਾਰਤ-ਪਾਕਿਸਤਾਨ ਸਰਹੱਦ ਦੇ 10 ਕਿਲੋਮੀਟਰ ਦੇ ਅੰਦਰ ਯਾਤਰਾ ਨਾ ਕਰਨ ਲਈ ਕਿਹਾ ਗਿਆ ਹੈ। ਇਹ ਸਲਾਹ ਬੁੱਧਵਾਰ ਨੂੰ ਅਮਰੀਕੀ ਨਾਗਰਿਕਾਂ ਲਈ ਜਾਰੀ ਕੀਤੀ ਗਈ ਸੀ।

ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਜਾਰੀ ਕੀਤੀ ਗਈ ਸਲਾਹ ਵਿੱਚ ਕਿਹਾ ਗਿਆ ਹੈ, “ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਅਤਿਵਾਦੀ ਹਮਲੇ ਅਤੇ ਹਿੰਸਕ ਅਸ਼ਾਂਤੀ ਸੰਭਵ ਹੈ। ਇਸ ਸੂਬੇ ਦੀ ਯਾਤਰਾ ਕਰਨ ਤੋਂ ਬਚੋ ਕਿਉਂਕਿ ਇਸ ਖੇਤਰ ਵਿੱਚ ਹਿੰਸਾ ਕਦੇ-ਕਦਾਈਂ ਹੁੰਦੀ ਰਹਿੰਦੀ ਹੈ। ਇਹ ਭਾਰਤ ਅਤੇ ਪਾਕਿਸਤਾਨ ਵਿਚਕਾਰ ਕੰਟਰੋਲ ਰੇਖਾ (LoC) ‘ਤੇ ਆਮ ਗੱਲ ਹੈ। ਕਸ਼ਮੀਰ ਵਾਦੀ ਦੇ ਸੈਰ-ਸਪਾਟਾ ਸਥਾਨਾਂ: ਸ੍ਰੀਨਗਰ, ਗੁਲਮਰਗ ਅਤੇ ਪਹਿਲਗਾਮ ਵਿੱਚ ਵੀ ਹਿੰਸਾ ਹੁੰਦੀ ਹੈ। ਯਾਤਰਾ ਸਲਾਹਕਾਰ ਵਿੱਚ, ਅਮਰੀਕੀ ਵਿਦੇਸ਼ ਵਿਭਾਗ ਨੇ ਆਪਣੇ ਨਾਗਰਿਕਾਂ ਨੂੰ ਭਾਰਤ-ਪਾਕਿਸਤਾਨ ਸਰਹੱਦ ਦੇ 10 ਕਿਲੋਮੀਟਰ ਦੇ ਅੰਦਰ ਜਾਣ ਤੋਂ ਬਚਣ ਲਈ ਵੀ ਕਿਹਾ ਹੈ, ਕਿਉਂਕਿ ਉੱਥੇ ਹਥਿਆਰਬੰਦ ਟਕਰਾਅ ਦੀ ਸੰਭਾਵਨਾ ਵੱਧ ਗਈ ਹੈ।

ਸਾਂਝਾ ਕਰੋ

ਪੜ੍ਹੋ

NSC ਦੀ ਮੀਟਿੰਗ ‘ਚ ਪਾਕਿਸਤਾਨ ਨੇ ਭਾਰਤ

24, ਅਪ੍ਰੈਲ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ...