ਆਲ ਇੰਡੀਆ ਰੇਲਵੇ ਮੈਨਸ ਫੈਡਰੇਸ਼ਨ ਦਾ ਸੁਨਹਿਰਾ ਇਤਿਹਾਸ : ਜਗਦੀਪ ਸਿੰਘ ਕਾਹਲੋਂ

ਸਰਹਿੰਦ, 24 ਅਪ੍ਰੈਲ – ਅੱਜ ਨਾਰਦਨ ਰੇਲਵੇ ਮੈਨਸ ਯੂਨੀਅਨ ਸਰਹਿੰਦ ਬ੍ਰਾਂਚ ਵੱਲੋਂ ਰਾਜਪੁਰਾ ਰੇਲਵੇ ਸਟੇਸ਼ਨ ਦੇ ਨਜ਼ਦੀਕ ਐਸ.ਐਸ.ਈ ਪੀ.ਵੇ ਦਫਤਰ ਦੇ ਕੋਲ ਗੇਟ ਮੀਟਿੰਗ ਕੀਤੀ ਗਈ। ਇਸ ਗੇਟ ਮੀਟਿੰਗ ਦੀ ਪ੍ਰਧਾਨਗੀ ਸਰਹਿੰਦ ਬ੍ਰਾਂਚ ਦੇ ਸੈਕਟਰੀ ਅਤੇ ਯੂਥ ਕਨਵੀਨਰ ਜਗਦੀਪ ਸਿੰਘ ਕਾਹਲੋ ਨੇ ਕੀਤੀ ।ਇਸ ਮੌਕੇ ਕਰਮਚਾਰੀ ਨੂੰ ਸੰਬੋਧਨ ਕਰਦੇ ਹੋਏ ਜਗਦੀਪ ਸਿੰਘ ਕਾਹਲੋ ਨੇ ਕਿਹਾ ਕਿ ਆਲ ਇੰਡੀਆ ਰੇਲਵੇ ਮੈਨਸ ਫੈਡਰੇਸ਼ਨ ਜਿਸ ਨੇ 101 ਸਾਲ ਦਾ ਲੰਬਾ ਸਫਰ ਰੇਲਵੇ ਕਰਮਚਾਰੀਆਂ ਦੇ ਹੱਕੀ ਮੰਗਾਂ ਤੇ ਸੰਘਰਸ਼ ਲਈ ਤੈਅ ਕੀਤਾ ਹੈ।ਉਹਨਾਂ ਕਿਹਾ ਆਲ ਇੰਡੀਆ ਰੇਲਵੇ ਮੈਨਸ ਫੈਡਰੇਸ਼ਨ ਨੇ ਰੇਲਵੇ ਕਰਮਚਾਰੀਆਂ ਦੇ ਵੈਲਫੇਅਰ ਲਈ ਹਮੇਸ਼ਾ ਕੰਮ ਕੀਤਾ ਹੈ।

ਉਹਨਾਂ ਕਿਹਾ ਕਿ ਭਾਰਤੀ ਰੇਲਵੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਵਿੱਚ ਆਲ ਇੰਡੀਆ ਰੇਲਵੇ ਮੈਨਸ ਫੈਡਰੇਸ਼ਨ ਦਾ ਅਹਿਮ ਯੋਗਦਾਨ ਰਿਹਾ ਹੈ ।ਉਹਨਾਂ ਕਿਹਾ ਕਿ ਨਾਰਦਨ ਰੇਲਵੇ ਮੈਨਸ ਯੂਨੀਅਨ ਤੇ ਆਲ ਇੰਡੀਆ ਰੇਲਵੇ ਮੈਨਸ ਫੈਡਰੇਸ਼ਨ ਲੰਬੀਆਂ ਸ਼ਹਾਦਤਾਂ ਤੋਂ ਬਾਅਦ ਹੋਂਦ ਵਿੱਚ ਆਈ ਹੈ। ਉਹਨਾਂ ਕਿਹਾ ਕਿ ਏ.ਆਈ.ਆਰ.ਐਫ ਅਤੇ ਐਨ.ਆਰ.ਐਮ.ਯੂ ਸੰਗਠਨ ਵਿੱਚ ਕਈ ਕਈ ਪੀੜ੍ਹੀਆਂ ਤੋਂ ਪਰਿਵਾਰ ਸੇਵਾ ਕਰ ਰਹੇ ਹਨ, ਉਹਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਵੱਧ ਤੋਂ ਵੱਧ ਏ.ਆਈ.ਆਰ.ਐਫ ਅਤੇ ਐਨ.ਆਰ.ਐਮ.ਯੂ ਸੰਗਠਨ ਨਾਲ ਜੁੜੋ। ਇਸ ਮੌਕੇ ਮਨਜੀਤ ਸਿੰਘ, ਸੁਮਿਤ ਕੁਮਾਰ, ਰੂਪ ਰਾਮ ਮੀਨਾ, ਜਸਪਾਲ ਸਿੰਘ ਨਰੇਸ਼ ਕੁਮਾਰ, ਸੁਰੇਸ਼ ਚੰਦ, ਬਲਰਾਮ ਮੁਕੇਸ਼ ਕੁਮਾਰ ਅਤੇ ਹੋਰ ਰੇਲਵੇ ਕਰਮਚਾਰੀ ਹਾਜ਼ਰ ਸਨ।

ਸਾਂਝਾ ਕਰੋ

ਪੜ੍ਹੋ

ਪੰਜਾਬ ਦੇ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਤੇ

ਚੰਡੀਗੜ੍ਹ, 28 ਅਪ੍ਰੈਲ – ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਦੇ...