ਭਾਰਤੀ ਟੀਮ ਦੇ ਕੋਚ ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ

ਨਵੀਂ ਦਿੱਲੀ, 24 ਅਪ੍ਰੈਲ – ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਤੇ ਸਾਬਕਾ ਭਾਜਪਾ ਐੱਮਪੀ ਗੌਤਮ ਗੰਭੀਰ ਨੂੰ ਇਕ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸੂਤਰਾਂ ਨੇ ਕਿਹਾ ਕਿ ਗੰਭੀਰ ਨੂੰ ਦੋ ਧਮਕੀ ਭਰੇ ਈਮੇਲ ਮਿਲੇ ਹਨ ਤੇ ਸਾਬਕਾ ਕ੍ਰਿਕਟਰ ਨੇ ਦਿੱਲੀ ਦੇ ਰਾਜਿੰਦਰ ਨਗਰ ਪੁਲੀਸ ਥਾਣੇ ਵਿਚ ਇਸ ਸਬੰਧੀ ਸ਼ਿਕਾਇਤ ਵੀ ਦਰਜ ਕੀਤੀ ਹੈ।

ਪੁਲੀਸ ਵਿਚਲੇ ਸੂਤਰ ਨੇ ਕਿਹਾ, ‘‘ਅਸੀਂ ਇਸ ਮਾਮਲੇ ਦੀ ਜਾਂਚ ਵਿੱਢ ਦਿੱਤੀ ਹੈ।’’ ਜਾਣਕਾਰੀ ਅਨੁਸਾਰ ਗੌਤਮ ਗੰਭੀਰ ਨੂੰ ਜੀਮੇਲ ਖਾਤੇ ਰਾਹੀਂ ਜਾਨੋਂ ਮਾਰਨ ਦੀ ਧਮਕੀ 22 ਅਪਰੈਲ ਨੂੰ ਮਿਲੀ ਸੀ ਤੇ ਇਸੇ ਦਿਨ ਤਿੰਨ ਦਹਿਸ਼ਤਗਰਦਾਂ ਨੇ ਕਸ਼ਮੀਰ ਦੇ ਪਹਿਲਗਾਮ ਵਿਚ 26 ਵਿਅਕਤੀਆਂ, ਜਿਨ੍ਹਾਂ ਵਿਚੋਂ ਬਹੁਤੇ ਸੈਲਾਨੀ ਸਨ, ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਂਝ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਗੰਭੀਰ ਨੂੰ ਧਮਕੀ ਦਿੱਤੀ ਗਈ ਹੈ।

ਸਾਂਝਾ ਕਰੋ

ਪੜ੍ਹੋ

NSC ਦੀ ਮੀਟਿੰਗ ‘ਚ ਪਾਕਿਸਤਾਨ ਨੇ ਭਾਰਤ

24, ਅਪ੍ਰੈਲ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ...