ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਜਗਮੋਹਨ ਸਿੰਘ ਰਾਜੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

26, ਅਪ੍ਰੈਲ – ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਜੂ ਨੇ ਚਾਰ ਪੰਨਿਆਂ ਦਾ ਆਪਣਾ ਅਸਤੀਫ਼ਾ ਲਿਖਿਆ ਹੈ। ਜਗਮੋਹਨ ਸਿੰਘ ਰਾਜੂ ਨੇ ਭਾਜਪਾ ਦੇ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ ਅਤੇ ਆਪਣਾ ਅਸਤੀਫਾ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਭੇਜਿਆ ਹੈ।

ਇਸ ਦਾ ਖੁਲਾਸਾ ਉਨ੍ਹਾਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਨੂੰ ਭੇਜੇ ਪੱਤਰ ਵਿਚ ਕੀਤਾ। ਉਨ੍ਹਾਂ ਇਹ ਪੱਤਰ ਦੀ ਕਾਪੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਕੌਮੀ ਜਨਰਲ ਸਕੱਤਰ ਬੀਐਲ ਸੰਤੋਸ਼, ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ, ਨਰਿੰਦਰ ਸਿੰਘ ਰੈਣਾ, ਸੰਗਠਨ ਮਹਾ ਮੰਤਰੀ ਤੇ ਕੋਰ ਕਮੇਟੀ ਭਾਜਪਾ ਦੇ ਮੈਂਬਰਾਂ ਨੂੰ ਵੀ ਭੇਜੀ ਹੈ।ਪੱਤਰ ਵਿੱਚ ਉਨ੍ਹਾਂ ਆਪਣੇ ਅਸਤੀਫੇ ਦਾ ਕਾਰਨ ਸੰਗਠਨ ਚੋਣਾਂ ਵਿਚ ਹੋਈ ਵਧੀਕੀ ਦੱਸਿਆ ਹੈ।

ਜਗਮੋਹਨ ਸਿੰਘ ਰਾਜੂ ਨੇ ਦੋਸ਼ ਲਾਇਆ ਕਿ ਚੋਣਾਂ ਵਿਚ ਪਾਰਟੀ ਸੰਵਿਧਾਨ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਵੱਲੋਂ ਇਸ ਸਬੰਧੀ ਦੋਸ਼ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਉਤੇ ਲਾਇਆ ਗਿਆ ਹੈ। ਉਨ੍ਹਾਂ ਆਪਣੇ ਪੱਤਰ ਦੇ ਨਾਲ ਪਾਰਟੀ ਸੰਵਿਧਾਨ ਦੇ ਕੁਝ ਵੇਰਵੇ ਵੀ ਦਿੱਤੇ ਹਨ। ਉਨ੍ਹਾਂ ਨੇ 2024 ਵਿਚ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਦੇ ਸਮੇਂ ਹੋਈ ਵਧੀਕੀ ਦੇ ਵੀ ਵੇਰਵੇ ਦਿੱਤੇ ਹਨ।

ਸਾਂਝਾ ਕਰੋ

ਪੜ੍ਹੋ

ਲੋਕ ਲਹਿਰ ਹੀ ਖ਼ਤਮ ਕਰ ਸਕੇਗੀ ਭ੍ਰਿਸ਼ਟਾਚਾਰ

ਪਿਛਲੇ ਦਿਨੀਂ ਭਾਰਤ ਸਰਕਾਰ ਦੇ ਗੁਪਤਚਰ ਵਿਭਾਗ ਦੀ ਇੰਟੈਲੀਜੈਂਸੀ ਏਜੰਸੀ...