ਆਰਸੀਬੀ ਨੇ ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ, ਟਾਪ ‘ਤੇ ਕਬਜ਼ਾ

ਨਵੀਂ ਦਿੱਲੀ, 28 ਅਪ੍ਰੈਲ – ਰਾਇਲ ਚੈਲੇਂਜਰਜ਼ ਬੰਗਲੌਰ ਨੇ ਆਈਪੀਐਲ 2025 ਦੇ 46ਵੇਂ ਮੈਚ ਵਿੱਚ ਦਿੱਲੀ ਕੈਪੀਟਲਜ਼ ਨੂੰ 6 ਵਿਕਟਾਂ ਨਾਲ ਹਰਾ ਕੇ 14 ਅੰਕਾਂ ਨਾਲ ਅੰਕ ਸੂਚੀ ਵਿੱਚ ਨੰਬਰ ਇੱਕ ਸਥਾਨ ਹਾਸਲ ਕਰ ਲਿਆ ਹੈ। ਇਸ ਦੇ ਨਾਲ ਹੀ ਆਰਸੀਬੀ ਨੇ ਪਲੇਆਫ ਵਿੱਚ ਆਪਣੀ ਜਗ੍ਹਾ ਲਗਭਗ ਪੱਕੀ ਕਰ ਲਈ ਹੈ। ਇਸ ਦੇ ਨਾਲ ਹੀ, ਇਸ ਹਾਰ ਦੇ ਨਾਲ, ਦਿੱਲੀ 12 ਅੰਕਾਂ ਨਾਲ ਚੌਥੇ ਸਥਾਨ ‘ਤੇ ਪਹੁੰਚ ਗਈ ਹੈ।

ਇਸ ਮੈਚ ਵਿੱਚ ਆਰਸੀਬੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਦਿੱਲੀ ਕੈਪੀਟਲਜ਼ ਦੀ ਟੀਮ ਨੇ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 162 ਦੌੜਾਂ ਬਣਾਈਆਂ। ਦਿੱਲੀ ਵੱਲੋਂ ਜਿੱਤ ਲਈ ਦਿੱਤੇ ਗਏ 163 ਦੌੜਾਂ ਦੇ ਟੀਚੇ ਨੂੰ 18.3 ਓਵਰਾਂ ਵਿੱਚ 9 ਗੇਂਦਾਂ ਬਾਕੀ ਰਹਿੰਦਿਆਂ 4 ਵਿਕਟਾਂ ਦੇ ਨੁਕਸਾਨ ‘ਤੇ 165 ਦੌੜਾਂ ਬਣਾ ਕੇ ਪ੍ਰਾਪਤ ਕਰ ਲਿਆ ਅਤੇ ਮੈਚ 6 ਵਿਕਟਾਂ ਨਾਲ ਜਿੱਤ ਲਿਆ। ਕਰੁਣਾਲ ਪੰਡਯਾ ਆਰਸੀਬੀ ਦੀ ਜਿੱਤ ਦਾ ਹੀਰੋ ਰਿਹਾ।

ਸਾਂਝਾ ਕਰੋ

ਪੜ੍ਹੋ

ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ ਵੱਲੋਂ ਸਾਰੇ

ਬਠਿੰਡਾ, 28 ਅਪ੍ਰੈਲ – ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ ਵੱਲੋਂ...