ਪੰਜਾਬ ਨੇ ਰੋਕਿਆ ਹਰਿਆਣਾ ਦਾ ਪਾਣੀ, 5 ਜ਼ਿਲ੍ਹਿਆਂ ‘ਚ ਪਿਆ ਅਸਰ

ਚੰਡੀਗੜ੍ਹ, 30 ਅਪ੍ਰੈਲ – ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਭਾਖੜਾ ਨਹਿਰ ਤੋਂ ਹਰਿਆਣਾ ਨੂੰ ਮਿਲਣ ਵਾਲੀ ਪਾਣੀ ਦੀ ਸਪਲਾਈ ਘਟਾ ਦਿੱਤੀ ਹੈ। ਸਾਢੇ 8 ਹਜ਼ਾਰ ਕਿਊਸਿਕ ਦੀ ਬਜਾਏ ਹੁਣ ਸਿਰਫ਼ 4 ਹਜ਼ਾਰ ਕਿਊਸਿਕ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ। ਹੁਣ ਇਸ ਨੂੰ ਲੈ ਕੇ ਟਕਰਾਅ ਵਧਦਾ ਜਾ ਰਿਹਾ ਹੈ। ਇਹ ਪਾਣੀ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੁਆਰਾ ਵੰਡਿਆ ਜਾਂਦਾ ਹੈ।

ਹਰਿਆਣਾ ਸਰਕਾਰ ਨੇ ਬੋਰਡ ਨੂੰ ਬੀਬੀਐਮਬੀ ਨਿਯਮ, 1974 ਦੀ ਧਾਰਾ 7 ਦੇ ਤਹਿਤ ਇਹ ਮਾਮਲਾ ਕੇਂਦਰ ਕੋਲ ਭੇਜਣ ਲਈ ਕਿਹਾ ਜਿਸ ਤੋਂ ਬਾਅਦ BBMB ਨੇ ਕੇਂਦਰ ਸਰਕਾਰ ਨੂੰ ਇੱਕ ਪੱਤਰ ਲਿਖਿਆ ਹੈ। ਇਹ ਬੋਰਡ ਕੇਂਦਰੀ ਬਿਜਲੀ ਮੰਤਰਾਲੇ ਦੇ ਅਧੀਨ ਆਉਂਦਾ ਹੈ ਜਿਸਦੇ ਮੰਤਰੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਹਨ। ਇਸ ਪੱਤਰ ‘ਤੇ ਵੀ ਉਹ ਫੈਸਲਾ ਲੈਣਗੇ।ਭਾਖੜਾ ਨਹਿਰ ਵਿੱਚ ਕੱਟ ਲੱਗਣ ਕਾਰਨ ਹਿਸਾਰ ਅਤੇ ਸਿਰਸਾ ਵਿੱਚ ਪਾਣੀ ਦਾ ਸੰਕਟ ਪੈਦਾ ਹੋ ਗਿਆ ਹੈ। ਹਿਸਾਰ ਵਿੱਚ ਟੈਂਕਰ ਮਾਫੀਆ ਸਰਗਰਮ ਹੋ ਗਿਆ ਹੈ।

ਸਾਂਝਾ ਕਰੋ

ਪੜ੍ਹੋ