
ਪਟਿਆਲਾ, 30 ਅਪ੍ਰੈਲ – ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅੱਜ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਉਨ੍ਹਾਂ ਨੂੰ ਮੈਡੀਕਲ ਚੈੱਕਅਪ ਲਈ ਪੁਲਿਸ ਲੈ ਕੇ ਪਹੁੰਚੀ ਸੀ, ਜਿਸ ਤੋਂ ਬਾਅਦ ਮੀਡੀਆ ਦੇ ਨਾਲ ਗੱਲਬਾਤ ਦੌਰਾਨ ਰਾਜੋਆਣਾ ਨੇ ਕਿਹਾ ਕਿ 2027 ‘ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੇ ਲਈ ਸਾਰਿਆਂ ਨੂੰ ਇੱਕਜੁੱਟ ਹੋਣਾ ਚਾਹੀਦਾ। ਉਹਨਾਂ ਕਿਹਾ ਕਿ ਮੈਂ ਖੁਦ ਆਪਣੀ ਸਜ਼ਾ ਦੇ ਮਾਮਲੇ ਚ ਮੰਗ ਕਰ ਰਿਹਾ ਹਾਂ ਕਿ ਮੇਰੇ ਬਾਰੇ ਜਲਦ ਤੋਂ ਜਲਦ ਫੈਸਲਾ ਲਿਆ ਜਾਵੇ।