ਭਾਰਤ ਵੱਲੋਂ ਪਾਕਿਸਤਾਨੀ ਜਹਾਜ਼ਾਂ ਲਈ ਹਵਾਈ ਖੇਤਰ ਬੰਦ

ਨਵੀਂ ਦਿੱਲੀ, 30 ਅਪ੍ਰੈਲ – ਭਾਰਤ ਨੇ ਬੁੱਧਵਾਰ ਨੂੰ ਪਾਕਿਸਤਾਨੀ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ। ਭਾਰਤ ਨੇ ਪਾਕਿਸਤਾਨੀ ਏਅਰਲਾਈਨਾਂ ਵੱਲੋਂ ਰਜਿਸਟਰਡ, ਸੰਚਾਲਿਤ, ਮਲਕੀਅਤ ਤੇ ਲੀਜ਼ ’ਤੇ ਲਏ ਗਏ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕੀਤਾ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਭਾਰਤੀ ਏਅਰਲਾਈਨਾਂ ਦੇ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਚੁੱਕਾ ਹੈ।

ਇਹ ਪਹਿਲਗਾਮ ਦਹਿਸ਼ਤੀ ਹਮਲੇ ਨੂੰ ਲੈ ਕੇ ਭਾਰਤ ਵੱਲੋਂ ਪਾਕਿਸਤਾਨ ਵਿਰੁੱਧ ਚੁੱਕੇ ਗਏ ਕਦਮਾਂ ਖਿਲਾਫ ਜਵਾਬ ਵਿੱਚ ਸੀ। ਭਾਰਤ ਨੇ 22 ਅਪਰੈਲ ਨੂੰ ਪਹਿਲਗਾਮ ਦਹਿਸ਼ਤੀ ਹਮਲੇ, ਜਿਸ ਵਿੱਚ 26 ਸੈਲਾਨੀਆਂ ਦੀ ਜਾਨ ਜਾਂਦੀ ਰਹੀ ਸੀ, ਤੋਂ ਅਗਲੇ ਦਿਨ ਹੋਰ ਸਖ਼ਤ ਕਦਮ ਚੁੱਕਣ ਦੇ ਨਾਲ-ਨਾਲ ਸਿੰਧੂ ਜਲ ਸੰਧੀ ਨੂੰ ਵੀ ਮੁਅੱਤਲ ਕਰ ਦਿੱਤਾ ਸੀ।

ਸਾਂਝਾ ਕਰੋ

ਪੜ੍ਹੋ

JKBOSE) ਨੇ 10ਵੀਂ ਜਮਾਤ ਦੀ ਫਾਈਨਲ ਪ੍ਰੀਖਿਆ

ਜੰਮੂ-ਕਸ਼ਮੀਰ, 1 ਮਈ – ਜੰਮੂ ਅਤੇ ਕਸ਼ਮੀਰ ਬੋਰਡ ਆਫ਼ ਸਕੂਲ...