ਮਜ਼ਦੂਰਾਂ ਦੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ : ਜਗਦੀਪ ਸਿੰਘ ਕਾਹਲੋਂ

ਸਰਹਿੰਦ, 1 ਮਈ – ਅੱਜ ਨਾਰਦਨ ਰੇਲਵੇ ਮੈਨਸ ਯੂਨੀਅਨ ਸਰਹਿੰਦ ਬ੍ਰਾਂਚ ਵੱਲੋਂ ਸਰਹਿੰਦ ਯੂਨੀਅਨ ਦਫਤਰ ਵਿੱਚ ਇੱਕ ਗੇਟ ਮੀਟਿੰਗ ਦਾ ਆਯੋਜਨ ਕੀਤਾ ਗਿਆ ।ਇਸ ਗੇਟ ਮੀਟਿੰਗ ਦਾ ਮੁੱਖ ਮਕਸਦ ਇੱਕ ਮਈ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਉਹਨਾਂ ਨੂੰ ਸ਼ਰਧਾਂਜਲੀ ਦੇਣ ਸੀ। ਸਾਰੇ ਰੇਲਵੇ ਕਰਮਚਾਰੀਆਂ ਵੱਲੋਂ ਦੋ ਮਿੰਟ ਦਾ ਮੌਨ ਰੱਖ ਕੇ ਮਜ਼ਦੂਰਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਸਰਹਿੰਦ ਬ੍ਰਾਂਚ ਦੇ ਸੈਕਟਰੀ ਜਗਦੀਪ ਸਿੰਘ ਕਾਹਲੋ ਨੇ ਕੀਤੀ। ਇਸ ਮੌਕੇ ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ ਬ੍ਰਾਂਚ ਸੈਕਟਰੀ ਜਗਦੀਪ ਸਿੰਘ ਕਾਹਲੋ ਨੇ ਕਿਹਾ ਕਿ ਅੱਜ ਦੁਨੀਆਂ ਦੇ ਮਜ਼ਦੂਰਾਂ ਲਈ ਬਹੁਤ ਮਹਾਨ ਅਤੇ ਪਵਿੱਤਰ ਦਿਹਾੜਾ ਹੈ।

ਉਨ੍ਹਾਂ ਦੱਸਿਆ ਕਿ ਅੱਜ ਦੇ ਦਿਨ ਇੱਕ ਮਈ ਨੂੰ ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿੱਚ ਮਜ਼ਦੂਰਾਂ ਨੇ ਆਪਣੀ ਹੱਕੀ ਮੰਗਾਂ ਲਈ ਇੱਕ ਰੈਲੀ ਕੱਢੀ ਇਸ ਰੈਲੀ ਵਿੱਚ ਲੱਖਾਂ ਮਜ਼ਦੂਰਾਂ ਨੇ ਹਿੱਸਾ ਲਿਆ ਪਰ ਉਸ ਸਮੇਂ ਦੀ ਸਰਕਾਰ ਨੇ ਮਜ਼ਦੂਰਾਂ ਉੱਪਰ ਅੱਤਿਆਚਾਰ ਕਰਦੇ ਹੋਏ ਗੋਲੀ ਚਲਾ ਕੇ ਮਜ਼ਦੂਰਾਂ ਨੂੰ ਸ਼ਹੀਦ ਕਰ ਦਿੱਤੀ ਸੀ ਅਤੇ ਇਸ ਦਿਨ ਨੂੰ ਪੂਰੀ ਦੁਨੀਆ ਇਕ ਮਈ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਰੂਪ ਵਿੱਚ ਮਨਾਉਂਦੀ ਹੈ। ਉਹਨਾਂ ਕਿਹਾ ਕਿ ਇਸ ਸ਼ਹਾਦਤ ਤੋਂ ਬਾਅਦ ‘ਦੁਨੀਆਂ ਭਰ ਦੇ ਮਜ਼ਦੂਰੋਂ ਇੱਕ ਹੋ ਜਾਓ’ ਦਾ ਨਾਰੇ ਦਾ ਜਨਮ ਹੋਇਆ ਕਿਉਂਕਿ ਜੇਕਰ ਮਜ਼ਦੂਰ ਇਕੱਠੇ ਹੋ ਕੇ ਕੋਈ ਆਵਾਜ਼ ਬੁਲੰਦ ਕਰਦੇ ਹਨ ਤਾਂ ਸਰਕਾਰਾਂ ਨੂੰ ਉਹਨਾਂ ਦੀ ਗੱਲ ਸੁਣਨੀ ਹੀ ਪੈਂਦੀ ਹੈ।

ਉਹਨਾਂ ਕਿਹਾ ਕਿ ਆਲ ਇੰਡੀਆ ਰੇਲਵੇ ਮੈਨਸ ਫੈਡਰੇਸ਼ਨ ਅਤੇ ਨਾਰਦ ਰੇਲਵੇ ਮੈਨਸੀ ਦਾ ਇਤਿਹਾਸ ਵੀ ਸ਼ਹਾਦਤਾਂ ਨਾਲ ਭਰਿਆ ਹੋਇਆ ਹੈ ਉਹਨਾਂ ਕਿਹਾ ਕਿ ਸਾਲ 1960 ,1968 ਅਤੇ 1974 ਦੀ ਹੜਤਾਲਾਂ ਵਿੱਚ ਰੇਲਵੇ ਕਰਮਚਾਰੀਆਂ ਨੇ ਆਪਣੀ ਸ਼ਹਾਦਤ ਦੇ ਕੇ ਰੇਲਵੇ ਕਰਮਚਾਰੀਆਂ ਦੀ ਦੀਆਂ ਮੰਗਾਂ ਮਨਵਾਈਆਂ ਸਨ। ਉਹਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸੰਗਠਨ ਨੂੰ ਮਜਬੂਤੀ ਨਾਲ ਅੱਗੇ ਵਧਾਉਣ ਅਤੇ ਪੂਰੀ ਦਿਲਚਸਪੀ ਦਿਖਾਉਣ ਉਹਨਾਂ ਕਿਹਾ ਕਿ ਜੇਕਰ ਨੌਜਵਾਨ ਸੰਗਠਨ ਲਈ ਮਿਹਨਤ ਕਰਨਗੇ ਤਾਂ ਲੰਬਾ ਸਮਾਂ ਸੰਗਠਨ ਕਰਮਚਾਰੀਆਂ ਦੀਆਂ ਮੰਗਾਂ ਲਈ ਸੰਘਰਸ਼ ਕਰਦਾ ਰਹੇਗਾ ਇਸ ਮੌਕੇ ਵੱਖ ਵੱਖ ਅਹੁਦੇਦਾਰਾਂ ਨੇ ਆਪਣੇ ਵਿਚਾਰ ਰੱਖੇ ਇਸ ਮੀਟਿੰਗ ਵਿੱਚ ਰੋਹਿਤ ਕੁਮਾਰ, ਪ੍ਰਦੀਪ ਕੁਮਾਰ, ਕਰਨੈਲ ਸਿੰਘ, ਦਿਆ ਸਿੰਘ, ਬਲਵਿੰਦਰ ਸਿੰਘ ,ਸੁਧੀਰ ਗੁਰਸੇਵਕ ਸਿੰਘ, ਪਵਨ ਮਾਲੀ, ਰਜੇਸ਼ ਕੁਮਾਰ ਅਤੇ ਵੱਡੀ ਗਿਣਤੀ ਵਿੱਚ ਕਰਮਚਾਰੀ ਹਾਜ਼ਰ ਸਨ।

ਸਾਂਝਾ ਕਰੋ

ਪੜ੍ਹੋ

JKBOSE) ਨੇ 10ਵੀਂ ਜਮਾਤ ਦੀ ਫਾਈਨਲ ਪ੍ਰੀਖਿਆ

ਜੰਮੂ-ਕਸ਼ਮੀਰ, 1 ਮਈ – ਜੰਮੂ ਅਤੇ ਕਸ਼ਮੀਰ ਬੋਰਡ ਆਫ਼ ਸਕੂਲ...