ਬੀਬੀਐੱਮਬੀ ਨੇ ਸੱਦੀ ਐਮਰਜੈਂਸੀ ਮੀਟਿੰਗ

ਚੰਡੀਗੜ੍ਹ, 3 ਮਈ – ਪਾਣੀ ਵਿਵਾਦ ‘ਤੇ BBMB ਨੇ ਐਮਰਜੈਂਸੀ ਮੀਟਿੰਗ ਸੱਦੀ ਹੈ। ਪੰਜਾਬ ਸਰਕਾਰ ਵੱਲੋਂ ਭਾਖੜਾ ਨਹਿਰ ਦਾ ਪਾਣੀ ਰੋਕਣ ਦੇ ਵਿਵਾਦ ਵਿਚ ਹਰਿਆਣਾ ਸਰਕਾਰ ਨੇ ਵੀ ਆਲ ਪਾਰਟੀ ਮੀਟਿੰਗ ਬੁਲਾਈ ਹੈ। BBMB ਦੀ ਮੀਟਿੰਗ ਅੱਜ ਚੰਡੀਗੜ੍ਹ ਸਥਿਤ ਹਰਿਆਣਾ ਭਵਨ ਵਿਚ ਹੋਵੇਗੀ। ਇਸ ਦੀ ਅਗਵਾਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਰਨਗੇ। BBMB ਨੇ ਅੱਜ ਸ਼ਾਮ 5 ਵਜੇ ਚੰਡੀਗੜ੍ਹ ਵਿਚ ਹਰਿਆਣਾ, ਪੰਜਾਬ, ਰਾਜਸਥਾਨ ਤੇ ਹਿਮਾਚਲ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾ ਲਈ ਹੈ।

ਹਰਿਆਣਾ ਲਗਾਤਾਰ ਪਾਣੀ ਦੀ ਮੰਗ ਕਰ ਰਿਹਾ ਹੈ ਤੇ ਸੁਪਰੀਮ ਕੋਰਟ ਤਕ ਪਹੁੰਚ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਉਥੇ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਉਸ ਨੇ ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪਾਣੀ ਦੇ ਦਿੱਤਾ ਹੈ। ਬੀਤੇ ਦਿਨੀਂ ਦਿੱਲੀ ਵਿਚ BBMB ਦੇ ਅਧਿਕਾਰੀਆਂ ਦੀ ਪੰਜਾਬ ਤੇ ਹਰਿਆਣਾ ਦੇ ਮੁੱਖ ਸਕੱਤਰ ਨਾਲ ਮੀਟਿੰਗ ਵਿਚ ਪਾਣੀ ਦੇਣ ਨੂੰ ਲੈ ਕੇ ਸਹਿਮਤੀ ਨਹੀਂ ਬਣੀ। ਮੀਟਿੰਗ ਵਿਚ ਪੰਜਾਬ 4000 ਕਿਊਸਿਕ ਪਾਣੀ ਦੇਣ ਨੂੰ ਹੀ ਤਿਆਰ ਹੈ ਜਦੋਂ ਕਿ ਹਰਿਆਣਾ ਨੇ 8500 ਕਿਊਸਿਕ ਪਾਣੀ ਦੀ ਮੰਗ ਕੀਤੀ। ਹੁਣ ਹਰਿਆਣਾ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਜਾਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਦੇ ਮੱਦੇਨਜ਼ਰ 5 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ। ਵਿਸ਼ੇਸ਼ ਇਜਲਾਸ ਦੌਰਾਨ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ, ਹਰਿਆਣਾ ਸਰਕਾਰ ਅਤੇ ਬੀਬੀਐੱਮਬੀ ਦੇ ਫੈਸਲੇ ਖਿਲਾਫ ਮਤਾ ਕੀਤੇ ਜਾਣ ਦੀ ਸੰਭਾਵਨਾ ਹੈ।

ਸਾਂਝਾ ਕਰੋ

ਪੜ੍ਹੋ