ਪੰਜਾਬ ਸਰਕਾਰ ਨੇ ਦਿੱਤਾ ਆਖਰੀ ਮੌਕਾ, 15 ਮਈ ਤੱਕ ਦੁਬਾਰਾ ਖੁਲੇਗਾ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ

ਚੰਡੀਗੜ੍ਹ, 3 ਮਈ – ਪੰਜਾਬ ਸਰਕਾਰ ਨੇ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ 15 ਮਈ 2025 ਤੱਕ ਦੁਬਾਰਾ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਸ ਨਾਲ ਉਨ੍ਹਾਂ ਵਿਦਿਆਰਥੀਆਂ ਨੂੰ ਆਖਰੀ ਮੌਕਾ ਮਿਲੇਗਾ ਜੋ ਸਾਲ 2024-25 ਲਈ ਅਰਜ਼ੀ ਪ੍ਰਕਿਰਿਆ ਨੂੰ ਲਾਕ ਨਾ ਕਰਨ ਕਾਰਨ ਸਕਾਲਰਸ਼ਿਪ ਦੇ ਲਾਭ ਤੋਂ ਵਾਂਝੇ ਰਹਿ ਗਏ ਸਨ।

ਇਸ ਸਬੰਧ ਵਿੱਚ ਜਾਣਕਾਰੀ ਸਾਂਝੀ ਕਰਦੇ ਹੋਏ, ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਯੋਗ ਵਿਦਿਆਰਥੀ, ਜਾਂ ਸਬੰਧਤ ਸੰਸਥਾਵਾਂ ਦੇ ਪੱਧਰ ‘ਤੇ, ਆਪਣੀ ਸਕਾਲਰਸ਼ਿਪ ਅਰਜ਼ੀ ਨੂੰ ਸਮੇਂ ਸਿਰ ਲਾਕ ਨਹੀਂ ਕਰ ਸਕੇ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਵਿਦਿਆਰਥੀਆਂ ਦੇ ਹਿੱਤ ਵਿੱਚ, ਸਰਕਾਰ ਨੇ ਇੱਕ ਵਾਰ ਫਿਰ ਪੋਰਟਲ ਖੋਲ੍ਹਣ ਦਾ ਫੈਸਲਾ ਕੀਤਾ ਹੈ ਤਾਂ ਜੋ ਉਹ ਆਪਣੀ ਅਰਜ਼ੀ ਪੂਰੀ ਕਰ ਸਕਣ।

ਡਾ. ਬਲਜੀਤ ਕੌਰ ਨੇ ਰਾਜ ਸਰਕਾਰ ਦੇ ਇਸ ਦ੍ਰਿੜ ਇਰਾਦੇ ਨੂੰ ਦੁਹਰਾਇਆ ਕਿ ਕੋਈ ਵੀ ਯੋਗ ਵਿਦਿਆਰਥੀ ਇਸ ਮਹੱਤਵਪੂਰਨ ਵਿਦਿਅਕ ਸਹਾਇਤਾ ਤੋਂ ਵਾਂਝਾ ਨਾ ਰਹੇ। ਇਸ ਦੇ ਨਾਲ ਹੀ, ਉਨ੍ਹਾਂ ਵਿਦਿਆਰਥੀਆਂ ਅਤੇ ਸੰਸਥਾਵਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

ਸਾਂਝਾ ਕਰੋ

ਪੜ੍ਹੋ

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲਾਏ ਗਏ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਅਪ੍ਰੈਲ – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ...