ਕੈਨੇਡਾ ਨੇ ਮੁੜ ਸਟੱਡੀ ਵੀਜ਼ਾ ਨਿਯਮਾਂ ‘ਚ ਕੀਤਾ ਵੱਡਾ ਬਦਲਾਅ

ਕੈਨੇਡਾ, 3 ਮਈ – ਜੇਕਰ ਹੁਣ ਕੋਈ ਵਿਦਿਆਰਥੀ ਕੈਨੇਡਾ ਵਿਚ ਆਪਣਾ ਕਾਲਜ ਜਾਂ ਯੂਨੀਵਰਸਿਟੀ ਬਦਲਣਾ ਚਾਹੁੰਦਾ ਹੈ ਤਾਂ ਉਸ ਲਈ ਨਵਾਂ ਸਟੱਡੀ ਪਰਮਿਟ ਲੈਣਾ ਲਾਜ਼ਮੀ ਹੋਵੇਗਾ। ਇਥੋਂ ਦੀ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਸਟੱਡੀ ਵੀਜ਼ਾ ਨਾਲ ਸਬੰਧਤ ਨਿਯਮਾਂ ਵਿਚ ਬਦਲਾਅ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ ਵਿਦਿਆਰਥੀਆਂ ਨੂੰ ਕਾਲਜ ਵਿਚ ਟਰਾਂਸਫਰ ਕਰਨ ਲਈ ਸਿਰਫ ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਪੋਰਟਲ ਉਤੇ ਜਾਣਕਾਰੀ ਅਪਡੇਟ ਕਰਨੀ ਪੈਂਦੀ ਸੀ। ਇਸ ਪ੍ਰਕਿਰਿਆ ਵਿਚ ਨਾ ਤਾਂ ਨਵੇਂ ਵੀਜ਼ੇ ਦੀ ਲੋੜ ਅਤੇ ਨਾ ਹੀ ਪੜ੍ਹਾਈ ਵਿਚ ਵਿਘਨ ਪੈਂਦਾਂ ਸੀ। ਹਾਲਾਂਕਿ ਹੁਣ ਇਹ ਸਹੂਲਤ ਬੰਦ ਕਰ ਦਿੱਤੀ ਗਈ ਹੈ।

IRCC ਅਨੁਸਾਰ ਵਿਦਿਆਰਥੀਆਂ ਨੂੰ ਹੁਣ ਪੋਸਟ-ਸੈਕੰਡਰੀ ਪੱਧਰ (ਜਿਵੇਂ ਕਿ ਕਾਲਜ ਤੋਂ ਯੂਨੀਵਰਸਿਟੀ ਜਾਂ ਇਕ ਕਾਲਜ ਤੋਂ ਦੂਜੇ ਕਾਲਜ) ਵਿਚ ਤਬਦੀਲ ਹੋਣ ਲਈ ਪਹਿਲਾਂ ਇਕ ਨਵਾਂ ਸਟੱਡੀ ਪਰਮਿਟ ਪ੍ਰਾਪਤ ਕਰਨਾ ਪਵੇਗਾ। ਜਦੋਂ ਤੱਕ ਇਹ ਪਰਮਿਟ ਮਨਜ਼ੂਰ ਨਹੀਂ ਹੋ ਜਾਂਦਾ, ਵਿਦਿਆਰਥੀ ਨਵੇਂ ਸੰਸਥਾਨ ਵਿਚ ਪੜ੍ਹਾਈ ਸ਼ੁਰੂ ਨਹੀਂ ਕਰ ਸਕਣਗੇ। ਜੇਕਰ ਕੋਈ ਵਿਦਿਆਰਥੀ ਬਿਨਾਂ ਇਜਾਜ਼ਤ ਦੇ ਪੜ੍ਹਾਈ ਸ਼ੁਰੂ ਕਰਦਾ ਹੈ ਤਾਂ ਇਸ ਨੂੰ ਉਸ ਦੇ ਸਟੱਡੀ ਪਰਮਿਟ ਦੀਆਂ ਸ਼ਰਤਾਂ ਦੀ ਉਲੰਘਣਾ ਮੰਨਿਆ ਜਾਵੇਗਾ।

ਇਹ ਬਦਲਾਅ ਖਾਸ ਤੌਰ ਉਤੇ ਪੰਜਾਬ ਅਤੇ ਹਰਿਆਣਾ ਵਰਗੇ ਰਾਜਾਂ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਪ੍ਰਭਾਵਿਤ ਕਰੇਗਾ, ਜਿੱਥੇ ਹਰ ਸਾਲ ਵੱਡੀ ਗਿਣਤੀ ਵਿਚ ਨੌਜਵਾਨ ਉੱਚ ਸਿੱਖਿਆ ਲਈ ਕੈਨੇਡਾ ਜਾਂਦੇ ਹਨ। ਵਿਦਿਆਰਥੀਆਂ ਨੂੰ ਨਾ ਸਿਰਫ਼ ਦੁਬਾਰਾ ਵੀਜ਼ਾ ਅਰਜ਼ੀ ਦੀ ਗੁੰਝਲਦਾਰ ਪ੍ਰਕਿਰਿਆ ਵਿਚੋਂ ਲੰਘਣਾ ਪਵੇਗਾ, ਸਗੋਂ ਇਸ ਵਿਚ ਸਮਾਂ ਅਤੇ ਪੈਸਾ ਦੋਵੇਂ ਖਰਚ ਹੋਣਗੇ। ਇਸ ਨਾਲ ਯੋਜਨਾ ਵਿਚ ਦੇਰੀ ਵੀ ਹੋ ਸਕਦੀ ਹੈ। ਸਰਕਾਰ ਦਾ ਮੰਨਣਾ ਹੈ ਕਿ ਇਸ ਕਦਮ ਨਾਲ ਨਕਲੀ ਕਾਲਜਾਂ ਅਤੇ ਵੀਜ਼ਾ ਧੋਖਾਧੜੀ ਨੂੰ ਰੋਕਣ ਵਿਚ ਮਦਦ ਮਿਲੇਗੀ। 1 ਮਈ, 2025 ਤੋਂ ਅੰਤਰਰਾਸ਼ਟਰੀ ਵਿਦਿਆਰਥੀ ਜੋ ਕਿਸੇ ਹੋਰ ਸਕੂਲ, ਕਾਲਜ ਜਾਂ ਯੂਨੀਵਰਸਿਟੀ ਵਿੱਚ ਤਬਦੀਲ ਹੋਣਾ ਚਾਹੁੰਦੇ ਹਨ, ਉਨ੍ਹਾਂ ਨੂੰ ਨਵੇਂ ਸਟੱਡੀ ਪਰਮਿਟ ਲਈ ਅਰਜ਼ੀ ਦੇਣੀ ਪਵੇਗੀ।

ਸਾਂਝਾ ਕਰੋ

ਪੜ੍ਹੋ

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲਾਏ ਗਏ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਅਪ੍ਰੈਲ – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ...