ਅਕਸ਼ੈ ਦੀ ਕੇਸਰੀ ਚੈਪਟਰ 3! ‘ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਜਤਾਇਆ ਇਤਰਾਜ

ਅੰਮ੍ਰਿਤਸਰ, 3 ਮਈ – ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ ਸ਼ਹੀਦਾਂ ਅਤੇ ਸਿੱਖ ਇਤਿਹਾਸ ਦੇ ਵਿਭਿੰਨ ਪਹਿਲੂਆਂ ਉੱਪਰ ਬਣਦੀਆਂ ਐਨੀਮੇਸ਼ਨ ਫਿਲਮਾਂ ਦੇ ਮਾਮਲੇ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ੁੱਕਰਵਾਰ ਨੂੰ ਇਕੱਤਰਤਾ ਹੋਈ। ਇਸ ਦੀ ਅਗਵਾਈ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਇਸ ਮਾਮਲੇ ਵਿੱਚ ਸੁਝਾਅ ਲਏ ਗਏ ਹਨ ਅਤੇ ਆਖਰੀ ਫੈਸਲਾ ਪੰਥਕ ਪਰੰਪਰਾਵਾਂ ਦੀ ਰੋਸ਼ਨੀ ਉੱਤੇ ਹੀ ਲਿਆ ਜਾਵੇਗਾ।

ਅੱਗੇ ਬੋਲਦੇ ਹੋਏ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਿਛਲੇ ਦਿਨ ਹੀ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਵੱਲੋਂ ਹਰੀ ਸਿੰਘ ਨਲੂਆ ਉੱਤੇ ਫਿਲਮ ਬਣਾਉਣ ਦੀ ਗੱਲ ਕੀਤੀ ਗਈ ਹੈ। ਅਸੀਂ ਉਸ ਦਾ ਵਿਰੋਧ ਕਰਦੇ ਹਾਂ ਕਿਉਂਕਿ ਹਰੀ ਸਿੰਘ ਨਲੂਆ ਸਿੱਖ ਇਤਿਹਾਸ ਦਾ ਹਿੱਸਾ ਹੈ। ਆਪਣੇ ਵਪਾਰਿਕ ਹਿੱਤਾਂ ਦੇ ਮੱਦੇਨਜ਼ਰ ਅਜਿਹੀਆਂ ਫਿਲਮਾਂ ਬਣਾਉਣ ਤੋਂ ਗੁਰੇਜ਼ ਕਰਨ ਦਾ ਸੁਝਾਅ ਜਥੇਦਾਰ ਨੇ ਦਿੱਤਾ।

ਸਿੱਖੀ ਦਾ ਕਿਰਦਾਰ ਖੁਦ ਹੀ ਸਿੱਖ ਤਿਆਰ ਕਰਦਾ

ਜਥੇਦਾਰ ਗੜਗੱਜ ਨੇ ਕਿਹਾ ਕਿ ਕੁਝ ਸਾਲ ਪਹਿਲਾਂ ਵੀ ਇਸ ਸਬੰਧ ਵਿੱਚ ਮਤੇ ਪਏ ਹੋਏ ਹਨ ਜਿਸ ਵਿੱਚ 1934 ਵਿੱਚ ਗੁਰੂ ਸਾਹਿਬਾਨ ਸ਼ਹੀਦਾਂ ਜਾਂ ਧਾਰਮਿਕ ਸ਼ਖਸੀਅਤਾਂ ਦੇ ਕਿਰਦਾਰ ਉੱਤੇ ਫਿਲਮਾਂ ਦੀ ਆਗਿਆ ਨਹੀਂ ਦਿੱਤੀ ਗਈ ਸੀ ਅਤੇ ਵੱਖ-ਵੱਖ ਸਮੇਂ ਦੌਰਾਨ ਅਜਿਹੇ ਮਤੇ ਪਾਸ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹਰ ਅਜਿਹੀ ਫਿਲਮ ਨੂੰ ਬਣਾਉਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਤੋਂ ਪਾਸ ਕਰਵਾਉਣਾ ਲਾਜ਼ਮੀ ਹੈ। ਜਲਦੀ ਹੀ ਇੱਕ ਕਮੇਟੀ ਦਾ ਗਠਨ ਕਰਕੇ ਮਸਾਂਦਾ ਤਿਆਰ ਕੀਤਾ ਜਾਵੇਗਾ। ਸਿੱਖੀ ਦੇ ਪ੍ਰਚਾਰ ਲਈ ਫਿਲਮਾਂ ਦੀ ਕੋਈ ਲੋੜ ਨਹੀਂ, ਸਿੱਖੀ ਦੇ ਪ੍ਰਚਾਰ ਲਈ ਕਿਰਦਾਰ ਦੀ ਜਰੂਰਤ ਹੈ ਅਤੇ ਸਿੱਖੀ ਦਾ ਕਿਰਦਾਰ ਖੁਦ ਹੀ ਸਿੱਖ ਤਿਆਰ ਕਰਦਾ ਹੈ।

“ਪੰਜਾਬ ਦੇ ਪਾਣੀਆਂ ਉੱਤੇ ਸਿਰਫ ਪੰਜਾਬ ਦਾ ਹੀ ਹੱਕ”

ਪਾਣੀਆਂ ਦੇ ਮੁੱਦੇ ਉੱਪਰ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜ ਪਾਣੀਆਂ ਦੇ ਨਾਂ ਉੱਤੇ ਪੰਜਾਬ ਦਾ ਨਾਮ ਬਣਿਆ ਸੀ ਅਤੇ ਜਦੋਂ ਹੜ੍ਹ ਆਉਂਦੇ ਹਨ, ਉਦੋਂ ਪੰਜਾਬ ਨੂੰ ਨੁਕਸਾਨ ਹੁੰਦਾ ਹੈ। ਫਿਲਹਾਲ ਪੰਜਾਬ ਕੋਲ ਆਪਣੀ ਖੇਤੀ ਲਈ ਲੋੜੀਂਦਾ ਪਾਣੀ ਨਹੀਂ, ਪੰਜਾਬ ਦੇ ਪਾਣੀਆਂ ਉੱਤੇ ਸਿਰਫ ਪੰਜਾਬ ਦਾ ਹੀ ਹੱਕ ਹੈ। ਜਿਸ ਪੰਜਾਬ ਨੇ ਸਾਰੇ ਦੇਸ਼ ਦਾ ਢਿੱਡ ਭਰਿਆ, ਉਸ ਪੰਜਾਬ ਨੂੰ ਬੰਜਰ ਨਹੀਂ ਹੋਣ ਦਿੱਤਾ ਜਾਵੇਗਾ।

ਸਾਂਝਾ ਕਰੋ

ਪੜ੍ਹੋ

ਪਾਕਿਸਤਾਨ ਦੇ ਸੰਸਦ ਮੈਂਬਰ ਦਾ ਬਿਆਨ ਹੋਇਆ

ਇਸਲਾਮਾਬਾਦ, 4 ਮਈ – ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਅਤਿਵਾਦੀਆਂ ਵਲੋਂ...