ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀ ਦਾ ਵਿਵਾਦ ਪਹੁੰਚਿਆ ਹਾਈ ਕੋਰਟ

 

ਚੰਡੀਗੜ੍ਹ, 3 ਮਈ – ਚੰਡੀਗੜ੍ਹ-ਭਾਖੜਾ ਨਹਿਰ ਦੇ ਪਾਣੀ ਦਾ ਮੁੱਦਾ ਹਾਈਕੋਰਟ ਪੁੱਜ ਗਿਆ ਹੈ। ਦੂਜੇ ਪਾਸੇ ਹਰਿਆਣਾ ਵਿੱਚ ਪੀਣ ਅਤੇ ਸਿੰਚਾਈ ਲਈ ਲੋੜੀਂਦਾ ਪਾਣੀ ਨਾ ਹੋਣ ਕਾਰਨ ਪੰਜਾਬ, ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ਵਿੱਚ ਹਾਈ ਕੋਰਟ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਸਬੰਧਤ ਅਧਿਕਾਰੀਆਂ ਨੂੰ ਭਾਖੜਾ ਹੈੱਡਵਰਕਸ ‘ਤੇ ਤਾਇਨਾਤ ਪੁਲਿਸ ਫੋਰਸ ਨੂੰ ਹਟਾਉਣ ਦੇ ਹੁਕਮ ਜਾਰੀ ਕਰੇ ਤਾਂ ਜੋ ਭਾਖੜਾ ਨਹਿਰ ਵਿੱਚ ਪਾਣੀ ਦਾ ਵਹਾਅ ਨਿਰਵਿਘਨ ਜਾਰੀ ਰਹਿ ਸਕੇ।

ਦਾਇਰ ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪੁਲਿਸ ਨਹਿਰਾਂ ਵਿੱਚ ਪਾਣੀ ਦੇ ਵਹਾਅ ਨੂੰ ਰੋਕਣ ਲਈ ਕਥਿਤ ਤੌਰ ‘ਤੇ ਗੈਰ-ਕਾਨੂੰਨੀ ਤਾਕਤ ਦੀ ਵਰਤੋਂ ਕਰ ਰਹੀ ਹੈ, ਜਿਸ ਕਾਰਨ ਸੂਬੇ ਦੇ ਲੋਕ ਗੰਭੀਰ ਪਾਣੀ ਸੰਕਟ ਦਾ ਸਾਹਮਣਾ ਕਰ ਰਹੇ ਹਨ। ਪਟੀਸ਼ਨਕਰਤਾ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਨਾ ਸਿਰਫ਼ ਪਾਣੀ ਦੇ ਵਹਾਅ ਵਿੱਚ ਰੁਕਾਵਟ ਪਾਉਣ ਵਾਲੇ ਕਿਸੇ ਵੀ ਗੈਰ-ਕਾਨੂੰਨੀ ਉਪਾਅ ਨੂੰ ਰੋਕਣ ਲਈ ਸਪੱਸ਼ਟ ਹੁਕਮ ਜਾਰੀ ਕਰੇ, ਸਗੋਂ ਭਾਖੜਾ ਨਹਿਰ ਵਿੱਚ ਤੁਰੰਤ 8,500 ਕਿਊਸਿਕ ਪਾਣੀ ਛੱਡੇ। ਇਹ ਮੰਗ ਭਾਖੜਾ ਬਿਆਸ ਪ੍ਰਬੰਧਨ ਬੋਰਡ ਵੱਲੋਂ ਪਹਿਲਾਂ ਲਏ ਗਏ ਫੈਸਲੇ ਦੇ ਆਧਾਰ ‘ਤੇ ਕੀਤੀ ਗਈ ਹੈ। ਪਟੀਸ਼ਨ ਵਿੱਚ ਪੰਜਾਬ, ਹਰਿਆਣਾ, ਕੇਂਦਰ ਅਤੇ ਬੀਬੀਐਮਬੀ ਨੂੰ ਪ੍ਰਤੀਵਾਦੀ ਬਣਾਇਆ ਗਿਆ ਹੈ।

ਸਾਂਝਾ ਕਰੋ

ਪੜ੍ਹੋ