BSF ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਕਾਬੂ ਕੀਤਾ PAK ਰੇਂਜਰ

ਰਾਜਸਥਾਨ, 4 ਮਈ – ਪਹਿਲਗਾਮ ਅੱਤਵਾਦੀ ਹਮਲੇ ਦੇ ਬਾਅਦ ਭਾਰਤ-ਪਾਕਿਸਤਾਨ ਵਿਚ ਤਣਾਅ ਦੀ ਸਥਿਤੀ ਬਣੀ ਹੋਈ ਹੈ। ਗੁਆਂਢੀ ਮੁਲਕ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਅਧਿਕਾਰਿਕ ਸਰੋਤਾਂ ਨੇ ਸ਼ਨੀਵਾਰ ਯਾਨੀਕਿ 3 ਮਈ ਨੂੰ ਰਾਜਸਥਾਨ ਵਿੱਚ ਭਾਰਤ-ਪਾਕਿਸਤਾਨ ਸੀਮਾ ‘ਤੇ BSF ਨੇ ਇੱਕ ਪਾਕਿਸਤਾਨੀ ਰੇਂਜਰ ਨੂੰ ਹਿਰਾਸਤ ਵਿੱਚ ਲਿਆ ਹੈ। ਇਹ ਘਟਨਾ ਉਸ ਸਮੇਂ ਸਾਹਮਣੇ ਆਈ ਹੈ ਜਦੋਂ ਲਗਭਗ ਦੋ ਹਫ਼ਤੇ ਪਹਿਲਾਂ ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਤਣਾਅ ਵਿਚਾਲੇ ਪਾਕਿਸਤਾਨੀ ਰੇਂਜਰਾਂ ਵੱਲੋਂ ਸੀਮਾ ਸੁਰੱਖਿਆ ਬਲ (BSF) ਦੇ ਇੱਕ ਜਵਾਨ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਪਹਿਲਗਾਮ ਅੱਤਵਾਦੀ ਹਮਲੇ ਵਿੱਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚ ਜ਼ਿਆਦਾਤਰ ਸੈਲਾਨੀ ਸ਼ਾਮਲ ਸਨ।

BSF ਵੱਲੋਂ ਦਰਜ ਕਰਵਾਇਆ ਗਿਆ ਵਿਰੋਧ

ਸੂਤਰਾਂ ਮੁਤਾਬਕ, ਰਾਜਸਥਾਨ ਫਰੰਟੀਅਰ ਦੀ ਬੀਐਸਐਫ ਯੂਨਿਟ ਨੇ ਇੱਕ ਪਾਕਿਸਤਾਨੀ ਰੇਂਜਰ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਅਜੇ ਇਹ ਸਪੱਸ਼ਟ ਨਹੀਂ ਹੋਇਆ ਕਿ ਉਹ ਭਾਰਤੀ ਸਰਹੱਦ ਵਿੱਚ ਕਿਵੇਂ ਪਹੁੰਚਿਆ। ਦੱਸ ਦੇਈਏ ਕਿ ਪਾਕਿਸਤਾਨੀ ਰੇਂਜਰਾਂ ਨੇ 23 ਅਪ੍ਰੈਲ ਨੂੰ ਪੰਜਾਬ ਵਿੱਚ ਅੰਤਰਰਾਸ਼ਟਰੀ ਸਰਹੱਦ ਤੋਂ ਬੀਐਸਐਫ ਜਵਾਨ ਪੂਰਨਮ ਕੁਮਾਰ ਸ਼ਾਹ ਨੂੰ ਫੜ ਲਿਆ ਸੀ ਅਤੇ ਭਾਰਤੀ ਬਲਾਂ ਦੇ ਸਖ਼ਤ ਵਿਰੋਧ ਦੇ ਬਾਵਜੂਦ ਉਨ੍ਹਾਂ ਨੇ ਉਸਨੂੰ ਵਾਪਿਸ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਭਾਰਤ ਨੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਉਠਾਇਆ ਅਤੇ ਪਾਕਿਸਤਾਨੀ ਰੇਂਜਰਾਂ ਤੋਂ ਜਵਾਨ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ, ਪਰ ਗੁਆਂਢੀ ਮੁਲਕ ਵੱਲੋਂ ਹੁਣ ਤੱਕ ਕੋਈ ਸਕਾਰਾਤਮਕ ਜਵਾਬ ਨਹੀਂ ਮਿਲਿਆ।

ਦੋਹਾਂ ਪੱਖਾਂ ਦਰਮਿਆਨ ਲਗਭਗ 4-5 ਫਲੈਗ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਜਵਾਨ ਦੀ ਵਾਪਸੀ ਨੂੰ ਲੈ ਕੇ ਹਾਲੇ ਤੱਕ ਕੋਈ ਅੰਤਿਮ ਫੈਸਲਾ ਨਹੀਂ ਹੋਇਆ। ਰੇਂਜਰਜ਼ ਦੇ ਸੈਕਟਰ ਕਮਾਂਡਰ ਨੂੰ BSF ਵੱਲੋਂ ਇੱਕ ਵਿਰੋਧ ਪੱਤਰ ਦਿੱਤਾ ਗਿਆ ਹੈ। ਪਾਕ ਰੇਂਜਰਾਂ ਵੱਲੋਂ ਮਾਮਲੇ ‘ਤੇ ਚੁੱਪੀ ਸਾਧੀ ਹੋਈ ਹੈ। ਉਨ੍ਹਾਂ ਦੀ ਤਰਫੋਂ ਨਾ ਤਾਂ ਕੋਈ ਵਿਰੋਧ ਪੱਤਰ ਜਾਰੀ ਕੀਤਾ ਗਿਆ ਹੈ ਅਤੇ ਨਾ ਹੀ BSF ਦੇ ਜਵਾਨ ਦੀ ਸਥਿਤੀ ਬਾਰੇ ਕੋਈ ਜਾਣਕਾਰੀ ਦਿੱਤੀ ਗਈ ਹੈ। ਪਾਕਿਸਤਾਨ ਦੇ ਸੋਸ਼ਲ ਮੀਡੀਆ ਹੈਂਡਲਾਂ ਨੇ ਪਿਛਲੇ ਹਫ਼ਤੇ ਪੂਰਨਮ ਕੁਮਾਰ ਸ਼ਾ ਦੀਆਂ ਤਸਵੀਰਾਂ ਜਾਰੀ ਕੀਤੀਆਂ ਸਨ। ਇਨ੍ਹਾਂ ਤਸਵੀਰਾਂ ਵਿੱਚ ਉਹ ਅੱਖਾਂ ‘ਤੇ ਪੱਟੀ ਬੰਨ੍ਹੇ ਇੱਕ ਗੱਡੀ ‘ਚ ਬੈਠੇ ਹੋਏ ਨਜ਼ਰ ਆ ਰਹੇ ਸਨ। ਉਨ੍ਹਾਂ ਦੇ ਕੋਲ ਰਾਈਫਲ, ਗੋਲੀਆਂ ਨਾਲ ਭਰੀ ਮੈਗਜ਼ੀਨ, ਬੈਲਟ ਅਤੇ ਜ਼ਮੀਨ ‘ਤੇ ਹੋਰ ਸਮਾਨ ਪਿਆ ਹੋਇਆ ਸੀ।

ਸਾਂਝਾ ਕਰੋ

ਪੜ੍ਹੋ

ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਭੇਜਣ ਵਾਲੇ ਦੋ

ਅੰਮ੍ਰਿਤਸਰ, 4 ਮਈ – ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਮਹੱਤਵਪੂਰਨ...