ਸਿੱਧੂ ਤੋਂ ਮਾਫ਼ੀ ਮੰਗਵਾਉਣ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਤੋਂ ਮਾਫ਼ੀ ਮੰਗਣ- ਪਰਗਟ ਸਿੰਘ

ਚੰਡੀਗੜ੍ਹ – ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਨੂੰ ਲੈ ਕੇ ਵਿਧਾਇਕ ਪਰਗਟ ਸਿੰਘ ਨੇ ਵੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਕਾਂਗਰਸ ਨੂੰ ਮੁੱਦਿਆਂ ‘ਤੇ ਧਿਆਨ ਦੇਣ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਿੱਧੂ ਤੋਂ ਮਾਫ਼ੀ ਮੰਗਵਾਉਣ ਤੋਂ ਪਹਿਲਾਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਤੋਂ ਮਾਫ਼ੀ ਮੰਗਣ।

ਲੰਮੇ ਸਮੇਂ ਤੋਂ ਹੋਈ ਵਿਚਾਰ ਚਰਚਾ ਤੋਂ ਬਾਅਦ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ ਤੇ ਨਵਜੋਤ ਸਿੱਧੂ ਨੇ ਇਸ ਅਹੁਦੇ ਲਈ ਕਾਂਗਰਸ ਹਾਈਕਮਾਨ ਦਾ ਧੰਨਵਾਦ ਵੀ ਕੀਤਾ ਹੈ। ਇਸ ਦੇ ਨਾਲ ਹੀ ਸਾਰੇ ਕਾਂਗਰਸੀ ਆਗੂਆਂ ਨੇ ਨਵਜੋਤ ਸਿੱਧੂ ਨੂੰ ਵਧਾਈ ਦਿੱਤੀ ਪਰ ਮੁੱਖ ਮੰਤਰੀ ਨੇ ਅਜੇ ਤੱਕ ਸਿੱਧੂ ਨੂੰ ਵਧਾਈ ਨਹੀਂ ਦਿੱਤੀ ਅਤੇ ਨਾ ਹੀ ਕੋਈ ਟਵੀਟ ਕੀਤਾ ਹੈ।

 

ਸਾਂਝਾ ਕਰੋ

ਪੜ੍ਹੋ

ਨਜ਼ਮ/ਸੁਪਨ ਕਥਾ/ਹੂਬ ਨਾਥ

*ਸੁਪਨ ਕਥਾ* *ਪਤਾ ਨਹੀਂ* *ਜਾਗ ਰਿਹਾ ਹਾਂ* *ਜਾਂ* *ਚੱਲ ਰਿਹਾ...