ਪੰਜਾਬ ਸਰਕਾਰ ਵੱਲੋਂ 14 ਤਹਿਸੀਲਦਾਰਾਂ ਸਣੇ ਨਾਇਬ ਤਹਿਸੀਲਦਾਰ ਕੀਤੇ ਸਸਪੈਂਡ

ਚੰਡੀਗੜ੍ਹ, 6 ਮਈ – ਪੰਜਾਬ ਵਿੱਚ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਇੱਕ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਕੁੱਲ 14 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ ਜਿਨ੍ਹਾਂ ਵਿੱਚ 6 ਤਹਿਸੀਲਦਾਰ ਅਤੇ 8 ਨਾਇਬ ਤਹਿਸੀਲਦਾਰ ਸ਼ਾਮਲ ਹਨ। ਇਸ ਸਬੰਧ ਵਿੱਚ, ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਜਿਨ੍ਹਾਂ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਗੁਰਮੁਖ ਸਿੰਘ ਤਹਿਸੀਲਦਾਰ ਬਾਘਾਪੁਰਾਣਾ (ਮੋਗਾ), ਭੀਮ ਸੇਨ ਨਾਇਬ ਤਹਿਸੀਲਦਾਰ (ਬਾਘਾਪੁਰਾਣਾ) ਮੋਗਾ, ਅਮਰਪ੍ਰੀਤ ਸਿੰਘ ਨਾਇਬ ਤਹਿਸੀਲਦਾਰ ਸਮਾਲਸਰ (ਮੋਗਾ), ਰਮੇਸ਼ ਢੀਂਗਰਾ ਨਾਇਬ ਤਹਿਸੀਲਦਾਰ (ਧਰਮਕੋਟ) ਮੋਗਾ ਅਤੇ ਹੋਰ ਅਧਿਕਾਰੀ ਸ਼ਾਮਲ ਹਨ। ਇਸ ਲਈ, ਸਾਰੇ ਅਧਿਕਾਰੀਆਂ ਦੀ ਸੂਚੀ ਇਸ ਪ੍ਰਕਾਰ ਹੈ।

ਸਾਂਝਾ ਕਰੋ

ਪੜ੍ਹੋ