
7, ਮਈ – ਭਾਰਤੀ ਵਾਯੂ ਸੈਨਾ ਨੇ ਬੁੱਧਵਾਰ, 7 ਮਈ 2025 ਨੂੰ ‘ਓਪਰੇਸ਼ਨ ਸਿੰਦੂਰ’ ਦੇ ਤਹਿਤ ਪਾਕਿਸਤਾਨ ਅਤੇ ਪਾਕਿਸਤਾਨ ਕਬਜ਼ੇ ਵਾਲੇ ਜੰਮੂ-ਕਸ਼ਮੀਰ ਵਿੱਚ ਸਥਿਤ ਨੌਂ ਅੱਤਵਾਦੀ ਠਿਕਾਣਿਆਂ ‘ਤੇ ਸਟੀਕ ਹਮਲੇ ਕੀਤੇ। ਇਹ ਕਾਰਵਾਈ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਬਦਲਾ ਸੀ, ਜਿਸ ਵਿੱਚ 26 ਭਾਰਤੀ ਨਾਗਰਿਕਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬ ਦੇ ਕਈ ਜ਼ਿਲ੍ਹਿਆਂ ਦੀ ਸਰਹੱਦ ਪਾਕਿਸਤਾਨ ਦੇ ਨਾਲ ਲੱਗਦੀ ਹੈ। ਇਸ ਲਈ ਸੁਰੱਖਿਆ ਦੇ ਚੱਲਦੇ ਹੋਏ ਸਰਹੱਦੀ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਹੁਣ ਤੱਕ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੇ ਸਾਰੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। DC ਵੱਲੋਂ ਫਾਜ਼ਿਲਕਾ,ਪਠਾਨਕੋਟ, ਫਿਰੋਜ਼ਪੁਰ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।
ਤਾਜ਼ਾ ਅਪਡੇਟ ਆਇਆ ਹੈ ਕਿ ਹੁਣ ਅੰਮ੍ਰਿਤਸਰ ਤੋਂ ਲੈ ਕੇ ਗੁਰਦਾਸਪੁਰ ਦੇ ਸਾਰੇ ਸਕੂਲਾਂ ਨੂੰ ਬੰਦ ਕਰ, ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਮੁਲਾਜ਼ਮਾਂ ਦੀ ਛੁੱਟੀਆਂ ਨੂੰ ਰੱਦ ਕਰ ਦਿੱਤਾ ਗਿਆ ਹੈ। ਨਿਯੰਤਰਣ ਰੇਖਾ ਅਤੇ ਅੰਤਰਰਾਸ਼ਟਰੀ ਸਰਹੱਦ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਨਾਲ ਹੀ, ਜੰਮੂ ਵਿੱਚ ਸਕੂਲ ਅਤੇ ਕਾਲਜ ਅੱਜ (ਬੁੱਧਵਾਰ, 7 ਮਈ) ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਜੰਮੂ ਦੇ ਨਾਲ ਨਾਲ ਸਾਂਬਾ, ਕਠੂਆ, ਰਾਜੌਰੀ ਅਤੇ ਪੁੰਛ ਵਿੱਚ ਵੀ ਸਾਰੇ ਸਕੂਲ, ਕਾਲਜ ਅਤੇ ਵਿਦਿਆਕ ਸੰਸਥਾਵਾਂ ਅੱਜ ਬੰਦ ਰਹਿਣਗੀਆਂ। ਭਾਰਤੀ ਫੌਜ ਨੇ ‘ਆਪ੍ਰੇਸ਼ਨ ਸਿੰਦੂਰ’ ਤਹਿਤ ਮੰਗਲਵਾਰ-ਬੁੱਧਵਾਰ ਦੇਰ ਰਾਤ ਨੂੰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਹਵਾਈ ਹਮਲੇ ਕੀਤੇ। ਇਹ ਕਾਰਵਾਈ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 26 ਭਾਰਤੀ ਨਾਗਰਿਕਾਂ ਦੀ ਮੌਤ ਦੇ ਜਵਾਬ ਵਿੱਚ ਕੀਤੀ ਗਈ ਸੀ।