ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਕਾਰਨ ਦਿੱਲੀ ਹਵਾਈ ਅੱਡੇ ਤੋਂ 35 ਉਡਾਣਾਂ ਰੱਦ

ਨਵੀਂ ਦਿੱਲੀ, 7 ਮਈ – ਭਾਰਤ ਸਰਕਾਰ ਵੱਲੋਂ ਪਾਕਿਸਤਾਨ ਵਿੱਚ ਕੀਤੇ ਗਏ ਆਪ੍ਰੇਸ਼ਨ ‘ਸਿੰਦੂਰ’ ਤੋਂ ਬਾਅਦ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸਾਵਧਾਨੀ ਵਜੋਂ ਅੰਮ੍ਰਿਤਸਰ ਹਵਾਈ ਅੱਡੇ ਨੂੰ ਪਹਿਲਾਂ ਰਾਤ 10 ਵਜੇ ਤੱਕ ਬੰਦ ਰੱਖਣ ਦਾ ਹੁਕਮ ਦਿੱਤਾ ਗਿਆ ਤੇ ਬਾਅਦ ਵਿੱਚ ਹੁਣ ਇਸ ਨੂੰ ਅਣਮਿੱਥੇ ਸਮੇਂ ਲਈ ਯਾਨੀ ਅਗਲੇ ਹੁਕਮਾਂ ਤੱਕ ਬੰਦ ਰੱਖਣ ਲਈ ਕਿਹਾ ਗਿਆ ਹੈ।

ਇਸ ਬਾਰੇ ਏਡੀਸੀਪੀ-2 ਸ਼੍ਰੀਵਿਨੇਲਾ ਨੇ ਕਿਹਾ ਕਿ ਅੱਜ ਅੰਮ੍ਰਿਤਸਰ ਜਾਣ ਵਾਲੀਆਂ ਸਾਰੀਆਂ 22 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਅਗਲੇ ਹੁਕਮਾਂ ਤੱਕ ਹਵਾਈ ਅੱਡੇ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਯਾਤਰੀਆਂ ਨੂੰ ਸੰਦੇਸ਼ਾਂ ਰਾਹੀਂ ਉਡਾਣਾਂ ਰੱਦ ਕਰਨ ਬਾਰੇ ਸੂਚਿਤ ਕੀਤਾ ਗਿਆ ਹੈ। ਕਤਰ ਏਅਰਵੇਜ਼ ਦੀ ਉਡਾਣ ਨੰਬਰ QTR54B, ਜੋ ਦੋਹਾ ਤੋਂ ਅੰਮ੍ਰਿਤਸਰ ਆ ਰਹੀ ਸੀ, ਨੂੰ ਪਾਕਿਸਤਾਨ ਦੇ ਹਵਾਈ ਖੇਤਰ ਤੋਂ ਵਾਪਸ ਮੋੜ ਦਿੱਤਾ ਗਿਆ ਤੇ ਓਮਾਨ ਦੇ ਮਸਕਟ ਹਵਾਈ ਅੱਡੇ ‘ਤੇ ਭੇਜ ਦਿੱਤਾ ਗਿਆ। ਇਹ ਉਡਾਣ ਦੁਪਹਿਰ 2:10 ਵਜੇ ਅੰਮ੍ਰਿਤਸਰ ਵਿੱਚ ਉਤਰਨ ਵਾਲੀ ਸੀ।

ਇਸੇ ਤਰ੍ਹਾਂ ਸ਼ਾਰਜਾਹ ਤੋਂ ਅੰਮ੍ਰਿਤਸਰ ਜਾਣ ਵਾਲੀ ਸਪਾਈਸਜੈੱਟ ਦੀ ਉਡਾਣ ਵੀ ਰੱਦ ਕਰ ਦਿੱਤੀ ਗਈ ਹੈ। ਪੁਣੇ, ਮੁੰਬਈ ਤੇ ਦਿੱਲੀ ਤੋਂ ਅੰਮ੍ਰਿਤਸਰ ਆਉਣ ਵਾਲੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਨ ਵਾਲੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਨ ਵਾਲੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇੰਡੀਗੋ ਸਮੇਤ ਹੋਰ ਸਾਰੀਆਂ ਏਅਰਲਾਈਨਾਂ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਸਾਰੇ ਯਾਤਰੀ ਹਵਾਈ ਅੱਡੇ ਲਈ ਰਵਾਨਾ ਹੋਣ ਤੋਂ ਪਹਿਲਾਂ ਏਅਰਲਾਈਨ ਨਾਲ ਸੰਪਰਕ ਕਰਨ ਤੇ ਆਪਣੀ ਉਡਾਣ ਦੀ ਸਥਿਤੀ ਦੀ ਪੁਸ਼ਟੀ ਕਰਨ। ਅੰਮ੍ਰਿਤਸਰ ਤੋਂ ਪਾਕਿਸਤਾਨ ਸਰਹੱਦ ਦੀ ਦੂਰੀ ਲਗਪਗ 32 ਕਿਲੋਮੀਟਰ ਹੈ ਪਰ ਮਹੱਤਵਪੂਰਨ ਗੱਲ ਇਹ ਹੈ ਕਿ ਭਾਰਤ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੁਰੀਦ-ਕੇ ਵਿੱਚ ਹਵਾਈ ਹਮਲਾ ਕੀਤਾ ਹੈ, ਜੋ ਅੰਮ੍ਰਿਤਸਰ ਤੋਂ ਸਿਰਫ਼ 60 ਕਿਲੋਮੀਟਰ ਦੂਰ ਹੈ। ਇਹ ਮਹੱਤਵਪੂਰਨ ਕਦਮ ਗੰਭੀਰਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਚੁੱਕੇ ਗਏ ਹਨ।

ਸਾਂਝਾ ਕਰੋ

ਪੜ੍ਹੋ

ਪੂਰੇ ਦੇਸ਼ ‘ਚ ਠੱਪ ਹੋਈ UPI! Paytm,

ਨਵੀਂ ਦਿੱਲੀ, 13 ਮਈ – ਦੇਸ਼ ਭਰ ਵਿੱਚ ਸੋਮਵਾਰ ਸ਼ਾਮ...