ਓਪਰੇਸ਼ਨ ਸਿੰਦੂਰ ‘ਚ ਅੱਤਵਾਦੀ ਮਜੂਦ ਅਜ਼ਹਰ ਦੇ ਪਰਿਵਾਰ ਦੇ 14 ਜੀਅ ਦੀ ਮੌਤ

ਨਵੀਂ ਦਿੱਲੀ, 7 ਮਈ – ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲੈਂਦੇ ਹੋਏ, ਭਾਰਤੀ ਫੌਜ ਨੇ ਪਾਕਿਸਤਾਨ ਤੇ ਪੀਓਕੇ ਵਿੱਚ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। ਆਪ੍ਰੇਸ਼ਨ ਸਿੰਦੂਰ ਤਹਿਤ ਕੀਤੀ ਗਈ ਇਸ ਕਾਰਵਾਈ ਵਿੱਚ ਮੋਸਟ ਵਾਂਟੇਡ ਅੱਤਵਾਦੀ ਮਸੂਦ ਅਜ਼ਹਰ ਦੇ ਪਰਿਵਾਰ ਦੇ 14 ਮੈਂਬਰ ਵੀ ਮਾਰੇ ਗਏ ਹਨ। ਅੱਤਵਾਦੀ ਮਸੂਦ ਅਜ਼ਹਰ ਨੇ ਇੱਕ ਪੱਤਰ ਜਾਰੀ ਕਰਕੇ ਕਿਹਾ ਕਿ ਦਿਲ ਕਰਦਾ ਹੈ ਕਿ ਕਾਸ਼ ਉਹ ਵੀ ਇਸ ਹਮਲੇ ਵਿੱਚ ਮਰ ਜਾਂਦਾ।

ਜ਼ਿਕਰ ਕਰ ਦਈਏ ਕਿ ਆਪ੍ਰੇਸ਼ਨ ਸਿੰਦੂਰ ਦੇ ਤਹਿਤ ਭਾਰਤ ਵੱਲੋਂ ਕੀਤੇ ਗਏ ਹਵਾਈ ਹਮਲੇ ਵਿੱਚ ਅੱਤਵਾਦੀ ਅਤੇ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਦੇ ਪਰਿਵਾਰ ਦੇ 14 ਮੈਂਬਰ ਮਾਰੇ ਗਏ ਹਨ। ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਨੇ ਖੁਦ ਇਸ ਦੀ ਪੁਸ਼ਟੀ ਕੀਤੀ ਤੇ ਕਿਹਾ ਕਿ ਭਾਰਤੀ ਹਮਲੇ ਵਿੱਚ ਉਸਦੇ ਪਰਿਵਾਰ ਦੇ 10 ਮੈਂਬਰ ਅਤੇ ਚਾਰ ਨਜ਼ਦੀਕੀ ਸਾਥੀ ਮਾਰੇ ਗਏ ਹਨ।

ਇਸ ਹਮਲੇ ਤੋਂ ਬਾਅਦ ਮਸੂਦ ਅਜ਼ਹਰ ਨੇ ਕਿਹਾ ਕਿ ਇਸ ਹਮਲੇ ਵਿੱਚ ਮੈਂ ਵੀ ਮਾਰਿਆ ਜਾਂਦਾ ਤਾਂ ਚੰਗਾ ਹੁੰਦਾ। ਜੈਸ਼-ਏ-ਮੁਹੰਮਦ ਨੇ ਇੱਕ ਬਿਆਨ ਵਿੱਚ ਕਿਹਾ, “ਮੌਲਾਨਾ ਕਸ਼ਫ਼ ਦਾ ਪੂਰਾ ਪਰਿਵਾਰ, ਮੌਲਾਨਾ ਮਸੂਦ ਅਜ਼ਹਰ ਦੀ ਵੱਡੀ ਭੈਣ ਸਮੇਤ, ਮਾਰਿਆ ਗਿਆ ਹੈ ਤੇ ਮੁਫਤੀ ਅਬਦੁਲ ਰਊਫ ਦੇ ਪੋਤੇ-ਪੋਤੀਆਂ, ਬਾਜੀ ਸਦੀਆ ਦਾ ਪਤੀ ਅਤੇ ਉਸਦੀ ਵੱਡੀ ਧੀ ਦੇ ਚਾਰ ਬੱਚੇ ਜ਼ਖਮੀ ਹੋ ਗਏ ਹਨ। ਜ਼ਿਆਦਾਤਰ ਔਰਤਾਂ ਅਤੇ ਬੱਚੇ ਮਾਰੇ ਗਏ ਹਨ।” ਹਵਾਈ ਹਮਲੇ ਵਿੱਚ ਮਾਰੇ ਗਏ ਅਜ਼ਹਰ ਦੇ ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀਆਂ ਨੂੰ ਅੱਜ ਦਫ਼ਨਾਇਆ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਬੀਤੀ ਦੇਰ ਰਾਤ ਭਾਰਤੀ ਹਥਿਆਰਬੰਦ ਬਲਾਂ ਨੇ ਜੈਸ਼-ਏ-ਮੁਹੰਮਦ ਦੇ ਗੜ੍ਹ ਪੰਜਾਬ ਦੇ ਬਹਾਵਲਪੁਰ ਸਮੇਤ ਨੌਂ ਅੱਤਵਾਦੀ ਟਿਕਾਣਿਆਂ ‘ਤੇ ਸਟੀਕ ਮਿਜ਼ਾਈਲ ਹਮਲੇ ਕੀਤੇ। ਰੱਖਿਆ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, “ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ ਵਿੱਚ ਅੱਤਵਾਦੀ ਢਾਂਚੇ ਨੂੰ ਨਿਸ਼ਾਨਾ ਬਣਾਉਂਦੇ ਹੋਏ ‘ਆਪ੍ਰੇਸ਼ਨ ਸਿੰਦੂਰ’ ਸ਼ੁਰੂ ਕੀਤਾ ਜਿੱਥੋਂ ਭਾਰਤ ਵਿਰੁੱਧ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਈ ਜਾਂਦੀ ਸੀ ਅਤੇ ਨਿਰਦੇਸ਼ਿਤ ਕੀਤਾ ਜਾਂਦਾ ਸੀ। ਕੁੱਲ ਮਿਲਾ ਕੇ ਨੌਂ ਥਾਵਾਂ ਨੂੰ ਨਿਸ਼ਾਨਾ ਬਣਾਇਆ ਗਿਆ।

ਸਾਂਝਾ ਕਰੋ

ਪੜ੍ਹੋ

ਪੂਰੇ ਦੇਸ਼ ‘ਚ ਠੱਪ ਹੋਈ UPI! Paytm,

ਨਵੀਂ ਦਿੱਲੀ, 13 ਮਈ – ਦੇਸ਼ ਭਰ ਵਿੱਚ ਸੋਮਵਾਰ ਸ਼ਾਮ...