ਗੁਰਦਾਸਪੁਰ ਜ਼ਿਲ੍ਹੇ ਦੀਆਂ ਮੰਡੀਆਂ ‘ਚ 618695 ਮੀਟਰਿਕ ਟਨ ਕਣਕ ਦੀ ਖ਼ਰੀਦ ਹੋਈ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 8 ਮਈ – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 618695 ਮੀਟਰਿਕ ਟਨ ਕਣਕ ਦੀ ਖ਼ਰੀਦ ਮੁਕੰਮਲ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 626649 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿੱਚੋਂ 618695 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਵਿੱਚ ਖ਼ਰੀਦ ਏਜੰਸੀ ਪਨਗਰੇਨ ਨੇ 175000 ਮੀਟਰਿਕ ਟਨ, ਮਾਰਕਫੈੱਡ ਨੇ 158580 ਮੀਟਰਿਕ ਟਨ, ਪਨਸਪ ਨੇ 139145 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 91129 ਮੀਟਰਿਕ ਟਨ ਅਤੇ ਐੱਫ਼.ਸੀ.ਆਈ. ਨੇ 25241 ਮੀਟਰਿਕ ਟਨ ਕਣਕ ਖ਼ਰੀਦੀ ਹੈ। ਇਸ ਤੋਂ ਇਲਾਵਾ 29600 ਮੀਟਰਿਕ ਟਨ ਵਪਾਰੀਆਂ ਵੱਲੋਂ ਖ਼ਰੀਦੀ ਗਈ ਹੈ।

ਸਾਂਝਾ ਕਰੋ

ਪੜ੍ਹੋ

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲਾਏ ਗਏ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਅਪ੍ਰੈਲ – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ...