
ਫਾਜ਼ਿਲਕਾ, 8 ਮਈ – ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾਂ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਖੁਸ਼ੀ ਦੇ ਸਮਾਗਮਾਂ ਅਤੇ ਧਾਰਮਿਕ ਉਤਸਵੲ ਦੌਰਾਨ ਆਮ ਪਬਲਿਕ ਵੱਲੋਂ ਡਰੋਨ ਕੈਮਰਿਆਂ ਦੀ ਵਰਤੋਂ ਕਰਨ ਅਤੇ ਚਲਾਈ ਜਾਣ ਵਾਲੀ ਆਤਿਸ਼ਬਾਜੀ, ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਟਰ ਸ਼ਾਮਿਲ ਹਨ, ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।
ਹੁਕਮਾਂ ਅਨੁਸਾਰ ਵਰਤਮਾਨ ਸਥਿਤੀਆਂ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਨ ਡਰਿੱਲ ਕੀਤੀਆਂ ਜਾ ਰਹੀਆਂ ਹਨ। ਅਜਿਹੇ ਵਿੱਚ ਦੇਖਣ ਵਿੱਚ ਆਉਂਦਾ ਹੈ ਕਿ ਆਏ ਦਿਨ ਵਿਆਹ ਸਾਦੀ, ਖੁਸ਼ੀ ਦੇ ਉਤਸਵਾਂ ਤੇ ਧਾਰਮਿਕ ਉਤਸਵਾਂ ਦੌਰਾਨ ਆਮ ਪਬਲਿਕ ਵੱਲੋਂ ਡਰੋਨ ਕੈਮਰਿਆਂ ਤੇ ਆਤਿਸ਼ਬਾਜੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਪਟਾਖੇ ਸ਼ਾਮਿਲ ਹੁੰਦੇ ਹਨ ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ। ਅਜਿਹੇ ਪਟਾਖਿਆਂ ਦੇ ਸ਼ੋਰ ਸ਼ਰਾਬੇ ਨਾਲ ਆਮ ਪਬਲਿਕ ਵਿੱਚ ਡਰ ਪੈਦਾ ਹੁੰਦਾ ਹੈ ਅਤੇ ਭਰਮ ਦੀ ਸਥਿਤੀ ਬਣ ਸਕਦੀ ਹੈ। ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਦਸਾ ਬਣਿਆ ਰਹਿੰਦਾ ਹੈ।